ਕਰਜ਼ਾ ਮੋੜਨ ਤੋਂ ਅਸਮਰੱਥ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਨੌਜਵਾਨ ਦੇ ਸਿਰ 7-8 ਲੱਖ ਰੁਪਏ ਦਾ ਕਰਜ਼ਾ ਸੀ

death

 

ਭਵਾਨੀਗੜ੍ਹ: ਭਵਾਨੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਪਿੰਡ ਬਾਲਦ ਖੁਰਦ ਦੇ ਰਹਿਣ ਵਾਲੇ ਇਕ ਨੌਜਵਾਨ ਨੇ  ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (28)  ਵਜੋਂ ਹੋਈ ਹੈ। ਪਿੰਡ ਬਾਲਦ ਖੁਰਦ ਦੇ ਸਰਪੰਚ ਦਰਸ਼ਨ ਸਿੰਘ ਜੱਜ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜਗਤਾਰ ਸਿੰਘ (28) ਸ਼ੈਲਰ ਵਿਚ ਨੌਕਰੀ ਕਰਦਾ ਸੀ।

 

 

ਤੇ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਨੌਜਵਾਨ ਜਗਤਾਰ ਸਿੰਘ ਦੇ ਸਿਰ 7-8 ਲੱਖ ਰੁਪਏ ਦਾ ਕਰਜ਼ਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਸ਼ੈਲਰ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ।

ਇਸ ਬਾਰੇ ਪਤਾ ਲੱਗਣ ’ਤੇ ਗੰਭੀਰ ਹਾਲਤ ਵਿਚ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ। ਉਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਉਧਰ, ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।