photo
ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਦੇ ਫ਼ੌਜ ’ਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਗੁਰਜਿੰਦਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਇਸ ਦੇ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਫ਼ੈਲ ਗਈ ਹੈ।
ਇਹ ਵੀ ਪੜ੍ਹੋ: ਐਸ.ਡੀ.ਐਮ.ਏ. ਵਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ ਦਾ ਆਯੋਜਨ
ਮ੍ਰਿਤਕ ਦੇ ਦੋਸਤ ਗੁਰਲੀਨ ਸਿੰਘ ਨੇ ਦਸਿਆ ਕਿ ਉਸ ਦਾ ਦੋਸਤ 21 ਸਾਲਾ ਗੁਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਸਾਲ 2019 ’ਚ ਭਰਤੀ ਹੋਇਆ ਸੀ ਤੇ ਹੁਣ ਉਹ ਅਸਾਮ ਦੇ ਰੰਗੀਆ ’ਚ ਸਿਪਾਹੀ ਵਜੋਂ ਡਿਊਟੀ ਨਿਭਾਅ ਰਿਹਾ ਸੀ। ਅਚਾਨਕ ਹਾਰਟ ਅਟੈਕ ਨਾਲ ਉਸ ਦੀ ਮੌਤ ਹੋਣ ਬਾਰੇ ਦੱਸਿਆ ਗਿਆ ਹੈ। ਸ਼ਨਿਚਰਵਾਰ ਤਕ ਮ੍ਰਿਤਕ ਦੇਹ ਪਿੰਡ ਬੁਰਜ ਹਰੀ ਪੁੱਜੇਗੀ।
ਇਹ ਵੀ ਪੜ੍ਹੋ: ਰੂਪਨਗਰ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਕੋਲੋਂ ਹਥਿਆਰ ਕੀਤੇ ਬਰਾਮਦ