ਨਵਜੋਤ ਕੌਰ ਸਿੱਧੂ ਦਾ ਦਾਅਵਾ, ਕਿ ਕੇਜਰੀਵਾਲ ਚਾਹੁੰਦੇ ਸਨ ਕਿ ਸਿੱਧੂ ਪੰਜਾਬ 'ਚ ਪਾਰਟੀ ਦੀ ਅਗਵਾਈ ਕਰੇ

ਏਜੰਸੀ

ਖ਼ਬਰਾਂ, ਪੰਜਾਬ

ਨਵਜੋਤ ਕੌਰ ਮੁਤਾਬਕ ਉਨ੍ਹਾਂ ਦੇ ਪਤੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਕੁਰਸੀ ‘ਤੋਹਫੇ ਵਿਚ’ ਦਿਤੀ ਹੈ।

photo

 

ਚੰਡੀਗੜ੍ਹ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚਾਹੁੰਦੇ ਸਨ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਵਿਚ ਪਾਰਟੀ ਦੀ ਅਗਵਾਈ ਕਰੇ ਪਰ ਉਨ੍ਹਾਂ ਨੇ ਆਪਣੀ ਪਾਰਟੀ (ਕਾਂਗਰਸ) ਨਾਲ ਧੋਖਾ ਨਹੀਂ ਕੀਤਾ। 

ਨਵਜੋਤ ਕੌਰ ਮੁਤਾਬਕ ਉਨ੍ਹਾਂ ਦੇ ਪਤੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਕੁਰਸੀ ‘ਤੋਹਫੇ ਵਿਚ’ ਦਿਤੀ ਹੈ।

ਨਵਜੋਤ ਕੌਰ ਦਾ ਇਹ ਬਿਆਨ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਮਾਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦੇ ਪਿਛੋਕੜ ਵਿਚ ਆਇਆ ਹੈ।
 ਨਵਜੋਤ ਕੌਰ ਨੇ ਕਿਹਾ, " ਅੱਜ ਮੈਂ ਇੱਕ ਗੁਪਤ ਰਾਜ਼ ਦਾ ਖੁਲਾਸਾ ਕੀਤਾ ਹੈ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅੱਜ ਜਿਸ ਮਾਣਯੋਗ ਕੁਰਸੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੁਸੀਂ ਬੈਠੇ ਹੋ, ਉਹ ਤੁਹਾਡੇ ਵੱਡੇ ਭਰਾ ਨਵਜੋਤ ਸਿੱਧੂ ਨੇ ਤੁਹਾਨੂੰ ਭੇਂਟ ਕੀਤੀ ਹੈ। ‘ਆਪ’ ਦੇ ਸਭ ਤੋਂ ਸੀਨੀਅਰ ਆਗੂ ਚਾਹੁੰਦੇ ਸਨ ਕਿ ਨਵਜੋਤ ਪੰਜਾਬ ਦੀ ਵਾਗਡੋਰ ਸੰਭਾਲੇ।

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਈ ਮਾਧਿਅਮਾਂ ਰਾਹੀਂ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰਕੇ ਸੂਬੇ ਵਿਚ ਪਾਰਟੀ ਦੀ ਵਾਗਡੋਰ ਸੰਭਾਲਣ ਦੀ ਗੱਲ ਕੀਤੀ ਹੈ।

ਪੰਜਾਬ ਵਿਚ ਫਰਵਰੀ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਇਸ ਤੋਂ ਬਾਅਦ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ।

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਕਰਕੇ ਸੂਬੇ ਵਿਚ ਪਾਰਟੀ ਦੀ ਵਾਗਡੋਰ ਸੰਭਾਲਣ ਦੀ ਗੱਲ ਕੀਤੀ ਹੈ।

ਪੰਜਾਬ ਵਿਚ ਫਰਵਰੀ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਇਸ ਤੋਂ ਬਾਅਦ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ।

ਨਵਜੋਤ ਕੌਰ ਨੇ ਕਿਹਾ ਕਿ ਸਿੱਧੂ ਦਾ ਇੱਕੋ ਇੱਕ ਉਦੇਸ਼ ਪੰਜਾਬ ਦੀ ਭਲਾਈ ਹੈ ਅਤੇ ਇਸ ਲਈ ਉਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿਤਾ ਹੈ।

ਇਕ ਹੋਰ ਟਵੀਟ 'ਚ ਉਨ੍ਹਾਂ ਕਿਹਾ, 'ਜੇਕਰ ਤੁਸੀਂ ਸੱਚ ਦੇ ਮਾਰਗ 'ਤੇ ਚੱਲੋਗੇ ਤਾਂ ਉਹ ਤੁਹਾਡਾ ਸਾਥ ਦੇਣਗੇ ਪਰ ਜਿਸ ਪਲ ਤੁਸੀਂ ਭਟਕੋਗੇ, ਉਹ ਤੁਹਾਨੂੰ ਘੇਰ ਲੈਣਗੇ। ਉਨ੍ਹਾਂ ਦਾ ਸੁਪਨਾ ਸੁਨਹਿਰੀ ਪੰਜਾਬ ਦਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਮਾਨ ਨੇ ਵਿਜੀਲੈਂਸ ਵਿਭਾਗ ਵਲੋਂ ਨਿਸ਼ਾਨਾ ਬਣਾਏ ਗਏ ਪੰਜਾਬੀ ਅਖਬਾਰ ਦੇ ਸੰਪਾਦਕ ਦੇ ਸਮਰਥਨ ਵਿਚ ਐਤਵਾਰ ਨੂੰ ਇਕੱਠੇ ਹੋਣ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕੀਤੀ ਸੀ।

ਇਸ 'ਤੇ ਪ੍ਰਤੀਕਰਮ ਦਿੰਦਿਆਂ ਸਿੱਧੂ ਨੇ ਕਿਹਾ ਸੀ, 'ਦਿੱਲੀ ਦੇ ਇਸ਼ਾਰੇ 'ਤੇ ਲੋਕਤੰਤਰ ਨੂੰ ਨਿਗਰਾਨੀ ਪ੍ਰਣਾਲੀ ਬਣਾਉਣ ਵਾਲੇ ਅਤੇ ਰਿਮੋਟ ਕੰਟਰੋਲ ਨਾਲ ਪੰਜਾਬ ਨੂੰ ਚਲਾਉਣ ਵਾਲੇ ਹੁਣ ਨੈਤਿਕਤਾ 'ਤੇ ਭਾਸ਼ਣ ਦੇ ਰਹੇ ਹਨ।
-----