ਵਿਜੀਲੈਂਸ ਬਿਊਰੋ ਵਲੋਂ 35,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈ ਕੋਰਟ ਵਿਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ ਮੰਗੀ ਸੀ ਰਿਸ਼ਵਤ

Vigilance Bureau arrested Assistant Sub Inspector taking Rs 35,000 bribe

 

ਚੰਡੀਗੜ੍ਹ:  ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ED ਨੇ TMC ਸਾਂਸਦ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਤੋਂ ਕੀਤੀ ਪੁੱਛਗਿੱਛ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਫ਼ੂਡ ਸੇਫ਼ਟੀ ਇੰਡੈਕਸ 'ਚ ਪੰਜਾਬ ਨੇ ਹਾਸਲ ਕੀਤਾ ਦੂਜਾ ਸਥਾਨ 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਮਾਂ ਨੇ ਮੰਗੀ ਬੇਟੇ ਦੀ ਨਾਬਾਲਗ ਪ੍ਰੇਮਿਕਾ ਦੀ ਕਸਟੱਡੀ ਕਿਹਾ- ਪੜ੍ਹਾ ਕੇ ਫਿਰ ਬਹੂ ਬਣਾਉਂਗੀ 

ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।