Goldy Brar News: NIA ਵੱਲੋਂ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕਰਨ ਦੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਫੜਨ ਅਤੇ ਫਿਰ ਵਿਦੇਸ਼ ਤੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Goldy Brar

Goldy Brar News: ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜ ਮਹੀਨੇ ਪਹਿਲਾਂ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੈਕਟਰ 5 ’ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਹਮਲੇ 'ਚ ਉਹ ਬਚ ਗਏ ਸਨ।

ਬਾਅਦ ਵਿਚ ਉਨ੍ਹਾਂ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਦੀ ਜਾਂਚ ਇਸ ਸਮੇਂ ਐੱਨਆਈਏ ਕੋਲ ਹੈ। ਇਸ ਲਈ ਐੱਨਆਈਏ ਨੇ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਢਿੱਲੋਂ ਉਰਫ਼ ਗੋਲਡੀ ਰਾਜਪੁਰਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ ਪੰਜ ਜੁਲਾਈ ਨੂੰ ਸੁਣਵਾਈ ਹੋਵੇਗੀ। ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਫੜਨ ਅਤੇ ਫਿਰ ਵਿਦੇਸ਼ ਤੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।