ਨਸ਼ੇ ਰੋਕਣ ਬਾਰੇ ਢਿੱਲੀ ਨੀਤੀ ਧਾਰਨ ਕਰਨ ਵਾਲੇ ਪੁਲਸੀਆਂ ਵਿਰੁਧ ਹੋਣ ਲੱਗੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਨਾ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿਤੀ ਹੈ...

Drugs

ਸ਼ੇਰਪੁਰ,  ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਨਾ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿਤੀ ਹੈ। ਕਸਬਾ ਸ਼ੇਰਪੁਰ ਅੰਦਰ ਨਸ਼ਿਆਂ ਦੇ ਵਿਕਰੀ ਦਾ ਮਾਮਲਾ ਬਹੁਤ ਜ਼ਿਆਦਾ ਭੱਖ ਗਿਆ ਸੀ।ਜਿਸ 'ਤੇ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ ਐਸ ਪੀ ਮਨਦੀਪ ਸਿੰਘ ਸਿੱਧੂ ਵਲੋਂ ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ, ਏਐਸਆਈ ਦਰਸ਼ਨ ਸਿੰਘ, ਹੌਲਦਾਰ ਦੀਪਕ ਕੁਮਾਰ, ਹੌਲਦਾਰ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਨੂੰ ਮੁਅੱਤਲ ਕਰ ਦਿਤਾ ਗਿਆ ਹੈ।

Drugs

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ ਐਸ ਪੀ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਨਸ਼ਿਆਂ ਨੂੰ ਰੋਕਣ ਲਈ ਥਾਣਾ ਮੁਖੀ ਰਾਕੇਸ਼ ਕੁਮਾਰ ਨੇ ਅਣਗਹਿਲੀ ਵਰਤੀ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਨਸ਼ਿਆਂ ਸਬੰਧੀ ਸੂਚਨਾ ਦੇਣ ਦੇ ਬਾਵਜੂਦ ਥਾਣਾ ਮੁਖੀ ਸਮੇਤ ਬਾਕੀ ਕਰਮਚਾਰੀਆਂ ਨੇ ਨਸ਼ਿਆਂ ਨੂੰ ਰੋਕਣ ਲਈ ਯੋਗ ਕਦਮ ਨਹੀਂ ਚੁਕੇ ਜਿਸ ਕਰਕੇ ਇਨ੍ਹਾਂ ਨੂੰ ਤੁਰਤ ਮੁਅੱਤਲ ਕਰ ਕੇ ਪੁਲਿਸ ਲਾਈਨ ਹਾਜ਼ਰੀ ਪਾਉਣ ਲਈ ਕਿਹਾ ਗਿਆ ਹੈ।