ਹਰੀਪੁਰ ਅਤੇ ਸੀਚੇਵਾਲ ਦੀ ਤਰਜ਼ 'ਤੇ ਹੋਵੇਗਾ ਪੰਜਾਬ ਦੇ ਪਿੰਡਾਂ ਦਾ ਵਿਕਾਸ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਪਿੰਡਾਂ ਦਾ ਵਿਕਾਸ ਹੁਣ ਜਲੰਧਰ ਜ਼ਿਲ੍ਹੇ ਦੇ ਪਿੰਡ ਹਰੀਪੁਰ ਅਤੇ ਸੀਚੇਵਾਲ ਦੇ ਵਿਕਾਸ ਮਾਡਲ ਦੇ ਅਧਾਰ..

Tript Rajinder Singh Bajwa

ਚੰਡੀਗੜ੍ਹ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਪਿੰਡਾਂ ਦਾ ਵਿਕਾਸ ਹੁਣ ਜਲੰਧਰ ਜ਼ਿਲ੍ਹੇ ਦੇ ਪਿੰਡ ਹਰੀਪੁਰ ਅਤੇ ਸੀਚੇਵਾਲ ਦੇ ਵਿਕਾਸ ਮਾਡਲ ਦੇ ਅਧਾਰ ਉੱਤੇ ਕੀਤਾ ਜਾਵੇਗਾ। ਇਸ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਇਥੋਂ ਦੇ ਵਿਕਾਸ ਮਾਡਲ ਦੇ ਸਾਰੇ ਤਕਨੀਕੀ ਪਹਿਲੂਆਂ ਨੂੰ  ਸਮਝਿਆ ਜਾਵੇ ਤਾਂ ਕਿ ਇਸ ਨੂੰ ਹੋਰਨਾਂ ਪਿੰਡਾਂ ਵਿਚ ਵੀ ਲਾਗੂ ਕੀਤਾ ਜਾ ਸਕੇ।

ਵਿਭਾਗ ਦੇ ਵਿੱਤ ਕਮਿਸ਼ਨਰ ਅਨੁਰਾਗ ਵਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਪੇਂਡੂ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤੀ ਰਾਜ ਇੰਜਨੀਅਰਾਂ ਵਲੋਂ  ਇਨ੍ਹਾਂ ਪਿੰਡਾਂ ਦਾ ਦੌਰਾ ਕਰਨ ਬਾਅਦ ਇਸ ਮਾਡਲ ਦੇ ਅਧਾਰ ਉੱਤੇ ਇਕ ਤਜਵੀਜ਼ ਤਿਆਰ ਕਰ ਲਈ ਗਈ ਹੈ, ਜਿਸ ਦੇ ਸਾਰੇ ਅਹਿਮ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਇਸ ਉੱਤੇ ਅਮਲ ਸ਼ੁਰੂ ਕਰ ਦਿੱਤਾ ਜਾਵੇਗਾ।

Tript Rajinder Singh Bajwa

ਉਨਾਂ ਦੱਸਿਆ ਕਿ ਵਿਭਾਗ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਡਿਪਟੀ ਡਾਇਰੈਕਟਰ, ਡੀ.ਡੀ.ਪੀ.ਓ ਅਤੇ ਕਾਰਜਕਾਰੀ ਇੰਜਨੀਆਰ ਇਸ ਪਿੰਡ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੇ।ਸ਼੍ਰੀ ਵਰਮਾ ਨੇ ਦੱਸਿਆ ਕਿ 2000 ਲੋਕਾਂ ਦੀ ਅਬਾਦੀ ਅਤੇ 450 ਘਰਾਂ ਵਾਲੇ ਪਿੰਡ ਹਰੀਪੁਰ ਵਿਚ ਪੰਜਾਬ ਸਰਕਾਰ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੀਵਰੇਜ ਪਾਉਣ ਅਤੇ ਗਲੀਆਂ ਵਿੱਚ ਸੀਮੇਂਟ ਕੰਕਰੀਟ ਦੇ ਇੰਟਰਲਾਕਿੰਗ ਪੇਵਰ ਬਲਾਕ ਲਗਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ।