ਚਿੱਟੇ ਦੀ ਓਵਰਡੋਜ਼ ਨਾਲ 2 ਨੌਜਵਾਨ ਮਰੇ, ਹੱਥਾਂ ‘ਚ ਸਰਿੰਜਾਂ ਸਮੇਤ ਮਿਲੀਆਂ ਲਾਸ਼ਾਂ

ਏਜੰਸੀ

ਖ਼ਬਰਾਂ, ਪੰਜਾਬ

ਨਸ਼ੇ ਦੀ ਓਵਰਡੋਜ਼ ਨੇ ਲਈ 2 ਦੋਸਤਾਂ ਦੀ ਜਾਨ...

Harpeet singh and Gurpreet Singh

ਮੋਹਾਲੀ: ਸੂਬੇ ਦੇ ਨੌਜਵਾਨ ਦਿਨੋ-ਦਿਨ ਨਸ਼ਿਆਂ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ। ਬਿਤੇ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਬਨੂੜ ਇਲਾਕੇ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਖਲੌਰ ਦਾ ਹਰਪ੍ਰੀਤ ਸਿੰਘ (28) ਪੁੱਤਰ ਬਲਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ(25) ਪੁੱਤਰ ਪਾਲਾ ਸਿੰਘ ਥਾਣਾ ਸ਼ੰਭੂ ਕਲਾਂ ਦੋਵੇਂ ਆਪਸ ਵਿਚ ਗੂੜ੍ਹੇ ਮਿੱਤਰ ਸਨ। ਉਨ੍ਹਾਂ ਦੀਆਂ ਲਾਸ਼ਾਂ ਅੰਬਾਲਾ ਤੋਂ ਪਿਹੋਵਾ ਨੂੰ ਜਾਂਦੇ ਕੌਮੀ ਮਾਰਗ ਉਤੇ ਪੈਂਦੇ ਪਿੰਡ ਸਿੰਘਾਂਵਾਲਾ ਨੇੜੇ ਸੁੱਕੇ ਪਾਣਈ ਦੇ ਟੋਭੇ ਚੋਂ ਮਿਲੀਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਸ਼ਨੀਵਾਰ ਸ਼ਾਮ ਨੂੰ ਆਪਣੇ ਘਰੋਂ ਮੋਟਰਸਾਇਕਲ ਉਤੇ ਘਨੋਰ ਦੇ ਰਸਤੇ ਅੰਬਾਲਾ ਪੁੱਜਾ। ਉੱਥੋਂ ਹੀ ਪਿਹੋਵਾ ਨੂੰ ਜਾਂਦੇ ਮਾਰਗ ਉਤੇ ਪੈਂਦੇ ਪਿੰਡ ਸਿੰਘਾਂਵਾਲਾ ਦੇ ਟੋਭੇ ਕੋਲ ਨਸ਼ਾ ਕੀਤਾ। ਨਸ਼ੇ ਦੀ ਓਵਰਡੋਜ਼ ਕਾਰਨ ਦੋਵਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਦੋਵਾਂ ਨੌਜਵਾਨਾਂ ਦਾ ਹੱਥਾਂ ਵਿਚ ਸਰਿੰਜਾਂ ਸਨ। ਪੁਲਿਸ ਨਾ ਦੋਵਾਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਸਪੁਰਦ ਕਰ ਦਿੱਤੀਆਂ। ਇਸ ਘਟਨਾ ਦਾ ਇਲਾਕੇ ਵਿਚ ਪਤਾ ਲੱਗਣ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਲੋਕਾਂ ਨੂੰ ਅਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾਉਣਂ ਲੱਗੀ ਹੈ। ਇਲਾਕੇ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਹੋਈ ਮਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਨਹੀਂ ਆ ਰਹੇ। ਇਸ ਕਾਰਨ ਨੌਜਵਾਨ ਇਸ ਨਸ਼ਿਆਂ-ਪੂਰੀ ਦੈਂਤ ਦੀ ਗ੍ਰਿਫ਼ਤ ਵਿਚ ਜਕੜੇ ਜਾ ਰਹੇ ਹਨ। ਦੋਵੇਂ ਮ੍ਰਿਤਕ ਨੌਜਵਾਨ ਆਪਸ ਵਿਚ ਗੂੜ੍ਹੇ ਮਿੱਤਰ ਸਨ। ਨੌਜਵਾਨ ਹਰਪ੍ਰੀਤ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਇਕ ਛੋਟਾ ਬੱਚਾ ਅਤੇ ਆਪਣੇ ਮਾਪਿਆਂ ਨੂੰ ਛੱਡ ਗਿਆ ਹੈ।

ਗੁਰਪ੍ਰੀਤ ਸਿੰਘ ਜਿਸ ਦਾ ਕਿ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ, ਆਪਣੀ ਵਿਧਵਾ ਪਤਨੀ ਅਤੇ ਬਜ਼ੁਰਗ ਵਿਧਵਾ ਮਾਤਾ ਨੂੰ ਛੱਡ ਗਿਆ ਹੈ। ਉਸ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਕਰਕੇ ਮੌਤ ਹੋ ਗਈ ਸੀ।