ਏ.ਡੀ.ਸੀ. ਜਗਰਾਉਂ ਦੀ ਕੋਰੋਨਾ ਰੀਪੋਰਟ ਆਈ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਣ ਕਾਰਨ ਲੋਕਾਂ ਦੇ ਮਨਾਂ ਅੰਦਰ ਭਾਰੀ ਡਰ ਪਾਇਆ ਜਾ ਰਿਹਾ

Corona Virus

ਜਗਰਾਉਂ, 8 ਜੁਲਾਈ (ਪਰਮਜੀਤ ਸਿੰਘ ਗਰੇਵਾਲ) : ਪੰਜਾਬ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਣ ਕਾਰਨ ਲੋਕਾਂ ਦੇ ਮਨਾਂ ਅੰਦਰ ਭਾਰੀ ਡਰ ਪਾਇਆ ਜਾ ਰਿਹਾ ਹੈ। ਜਗਰਾਉਂ 'ਚ ਅੱਜ ਏ. ਡੀ. ਸੀ. ਨੀਰੂ ਕਤਿਆਲ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਕਾਰਨ ਸ਼ਹਿਰ ਅੰਦਰ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਏ.ਡੀ.ਸੀ. ਨੀਰੂ ਕਤਿਆਲ ਨੇ ਡੀ.ਐਮ.ਸੀ. ਲੁਧਿਆਣਾ ਤੋਂ ਅਪਣਾ ਟੈਸਟ ਕਰਵਾਇਆ, ਜਿਥੇ ਰੀਪੋਰਟ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕਰ ਦਿਤਾ ਗਿਆ ਤੇ ਦਫ਼ਤਰ ਨੂੰ ਸੀਲ ਕਰ ਦਿਤਾ ਗਿਆ ਅਤੇ 8 ਦੇ ਕਰੀਬ ਮੁਲਾਜ਼ਮਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ ਅਪਣੇ-ਅਪਣੇ ਘਰਾਂ 'ਚ ਇਕਾਂਤਵਾਸ ਕਰ ਦਿਤਾ ਗਿਆ। ਇਸ ਤੋਂ ਇਲਾਵਾ ਏ. ਡੀ. ਸੀ. ਮੈਡਮ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਦੇ ਟੈਸਟ ਵੀ ਕਰਵਾਏ ਜਾਣਗੇ।

ਐਸ.ਡੀ.ਐਮ. ਤੇ ਨਗਰ ਨਿਗਮ ਕਮਿਸ਼ਨਰ ਕੋਰੋਨਾ ਪੀੜਤ
ਹੁਸ਼ਿਆਰਪੁਰ, 8 ਜੁਲਾਈ (ਪਪ) : ਹੁਸ਼ਿਆਰਪੁਰ ਦੇ ਐਸ.ਡੀ.ਐਮ. ਅਮਿਤ ਮਹਾਜਨ ਅਤੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੋਵੇਂ ਅਧਿਕਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦਸਿਆ ਕਿ ਅੱਜ ਉਕਤ ਦੋਵਾਂ ਅਧਿਕਾਰੀਆਂ ਦੇ ਟਿਰੂਨਿਟ ਮਸ਼ੀਨ ਨਾਲ ਸਿਵਲ ਹਸਪਤਾਲ 'ਚ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦਸਿਆ ਕਿ 9 ਜੁਲਾਈ ਨੂੰ ਨਗਰ ਨਿਗਮ ਅਤੇ ਐਸ.ਡੀ.ਐਮ. ਦਫ਼ਤਰ ਦੇ ਸਮੂਹ ਮੁਲਾਜ਼ਮਾਂ ਦੇ ਸੈਂਪਲ ਲਏ ਜਾਣਗੇ।