ਸੁਖਬੀਰ ਬਾਦਲ ਨੇ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ 

ਏਜੰਸੀ

ਖ਼ਬਰਾਂ, ਪੰਜਾਬ

ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਪਰਿਵਾਰ ਵਿਚੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ

Sukhbir Badal

ਚੰਡੀਗੜ੍ਹ - 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਇਹਨਾਂ ਚੋਣਾਂ ਨੂੰ ਲੈ ਕੇ ਪੂਰੀ ਸਿਆਸਤ ਗਰਮਾਈ ਹੋਈ ਹੈ। ਹਰ ਪਾਰਟੀ ਆਪਣੇ-ਆਪਣੇ ਵਾਅਦੇ ਕਰ ਰਹੇ ਹਨ। ਪਹਿਲਾ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਵਾਅਦੇ ਕੀਤੇ ਕਿ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ 2022 ਵਿਚ ਸਰਕਾਰ ਬਣਨ ਤੋਂ ਬਾਅਦ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਵਾਅਦੇ ਕਰ ਦਿੱਤੇ ਹਨ। 

ਇਹ ਵੀ ਪੜ੍ਹੋ -  ਮਾਂ-ਧੀ ਨਾਲ ਵਾਪਰਿਆ ਦਰਦਨਾਕ ਹਾਦਸਾ! ਧੀ 'ਤੇ ਚੜ੍ਹਿਆ ਕੈਂਟਰ, ਮੌਕੇ 'ਤੇ ਹੀ ਮੌਤ

ਇਹ ਵੀ ਪੜ੍ਹੋ - 105 ਸਾਲਾ ਐਥਲੀਟ ਮਾਨ ਕੌਰ ਦੀ ਵਿਗੜੀ ਸਿਹਤ, ਡੇਰਾਬੱਸੀ ਦੇ ਹਸਪਤਾਲ ਵਿਚ ਦਾਖਲ

ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਪਿਛਲੇ 7 ਮਹੀਨਿਆਂ ਵਿੱਚ ਕਈ ਕਿਸਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ ਅਤੇ ਜੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਆਉਂਦੀ ਹੈ, ਤਾਂ ਇਸ ਸੰਘਰਸ਼ ਵਿਚ ਜਿਨ੍ਹਾਂ ਲੋਕਾਂ ਨੇ ਆਪਣੀ ਸ਼ਹਾਦਤ ਦਿੱਤੀ ਹੈ, ਉਸ ਪਰਿਵਾਰ ਵਿਚੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਸ ਪਰਿਵਾਰ ਦੇ ਸਾਰੇ ਬੱਚਿਆਂ ਨੂੰ ਪੋਸਟ ਗ੍ਰੈਜੁਏਸ਼ਨ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ ਅਤੇ ਉਸ ਪਰਿਵਾਰ ਦਾ ਮੈਡੀਕਲ ਬੀਮਾ ਕੀਤਾ ਜਾਵੇਗਾ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।