ਨਸ਼ਿਆਂ 'ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸਨ ਹੋਇਆ ਸਖ਼ਤ, ਹੁਣ ਮਾਨਸਾ ਪੁਲਿਸ ਨੇ ਸ਼ਹਿਰ 'ਚ ਕੀਤੀ ਛਾਪੇਮਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਾਮਦ ਕੀਤੇ ਨਸ਼ੀਲੇ ਪਦਾਰਥ

Mansa police

 

ਮਾਨਸਾ: ਨਸ਼ਿਆਂ ਅਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਦਾ ਅਸਰ ਪੂਰੇ ਸੂਬੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਿੱਥੇ ਡੀਜੀਪੀ ਨੇ ਖੁਦ ਖਰੜ ਜਾ ਕੇ ਛਾਪੇਮਾਰੀ ਕੀਤੀ, ਉਥੇ ਮਾਨਸਾ ਪੁਲਿਸ ਨੇ ਵੀ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।

 

 

ਪੁਲਿਸ ਦੇ ਉੱਚ ਅਧਿਕਾਰੀ ਆਈ.ਜੀ.ਗੁਰਪ੍ਰੀਤ ਗਿੱਲ ਅਤੇ ਐਸ.ਐਸ.ਪੀ ਮਾਨਸਾ ਗੌਰਵ ਤੂਰਾ ਦੀ ਅਗਵਾਈ ਹੇਠ ਪੁਲਿਸ ਨੇ ਹੈਰੋਇਨ ਬਰਾਂਡ ਪੋਸਟ ਅਤੇ ਕਈ ਪ੍ਰਕਾਰ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਅੱਜ ਮਾਨਸਾ ਵਿਖੇ ਚਾਰ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਕੋਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ।