ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਸਾਲ ਪਹਿਲਾਂ ਭਰਾ ਦੀ ਵੀ ਨਸ਼ੇ ਕਾਰਨ ਗਈ ਸੀ ਜਾਨ

photo

 

ਪੱਟੀ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ। ਅਜਿਹਾ ਹੀ ਇਕ ਮਾਮਲਾ ਪੱਟੀ ਦੀ ਵਾਰਡ ਨੰਬਰ 1 ਸੰਗਲ ਬਸਤੀ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਹੋਰ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਿਆ।

 

 

ਜਾਣਕਾਰੀ ਅਨੁਸਾਰ ਮ੍ਰਿਤਕ  ਨੌਜਵਾਨ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਸਿਹਤ ਵਿਗੜ ਗਈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ  ਹੈ। ਮ੍ਰਿਤਕ ਨੌਜਵਾਨ ਦੇ ਭਰਾ ਗੁਰਪ੍ਰੀਤ ਸਿੰਘ ਦੀ ਵੀ ਚਾਰ ਸਾਲ ਪਹਿਲਾਂ ਨਸ਼ਿਆਂ ਕਾਰਨ ਮੌਤ ਹੋਈ ਸੀ।

ਮ੍ਰਿਤਕ ਨੌਜਵਾਨ ਦੀ ਮਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸਦਾ ਲੜਕਾ ਚਿੱਟੇ ਦਾ ਨਸ਼ਾ ਕਰਦਾ ਸੀ ਅਤੇ ਟੀਕੇ ਵੀ ਲਗਾਉਂਦਾ ਸੀ ਜਿਸ ਕਰਕੇ ਉਸਦਾ ਦਿਮਾਗ ਸੁੰਨ ਹੋ ਗਿਆ ਤੇ ਲੱਤਾਂ ਵੀ ਖੜ੍ਹ ਗਈਆਂ। ਉਸਨੇ ਦੱਸਿਆ 4 ਸਾਲ ਪਹਿਲਾਂ ਵੀ ਉਸਦਾ ਵੱਡੇ ਪੁੱਤ ਦੀ ਵੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ ਤੇ ਉਸਦੀਆਂ ਨੂੰਹਾਂ ਘਰ ਛੱਡ ਕੇ ਜਾ ਚੁੱਕੀਆਂ ਹਨ। ਹੁਣ ਉਹ ਘਰ ਵੀ ਇਕੱਲੀ ਰਹਿ ਗਈ।  ਉਸ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇ ਤਾਂ ਜੋ ਹੋਰ ਕਿਸੇ ਘਰ ਦਾ ਚਿਰਾਗ ਨਾ ਬੁਝੇ।