ਬੇਰੁਜ਼ਗਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ ਦਾ ਰੋ-ਰੋ ਬੁਰਾ ਹਾਲ

photo

 

ਮੁਹਾਲੀ: ਪੰਜਾਬ ਵਿਚ ਬੇਰੁਜ਼ਗਾਰੀ ਦੀ ਵੱਡੀ ਸਮੱਸਿਆ ਹੈ। ਪੜ੍ਹੇ-ਲਿਖੇ ਨੌਜਵਾਨ ਨੌਕਰੀ ਦੀ ਭਾਲ ਲਈ ਇੱਧਰ- ਉੱਧਰ ਭਟਕ ਰਹੇ ਹਨ ਪਰ ਕਿਤੇ ਵੀ ਉਹਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ। ਜਿਸ ਤੋਂ ਤੰਗ ਆ ਕੇ ਨੌਜਵਾਨ ਖੌਫਨਾਕ ਕਦਮ ਚੁੱਕ ਲੈਂਦੇ ਹਨ। ਅਜਿਹਾ ਹੀ ਮਾਮਲਾ ਮੇਹਟਿਆਣਾ ਅਧੀਨ ਪੈਂਦੇ ਪਿੰਡ ਢੱਕੋਵਾਲ  ਤੋਂ ਸਾਹਮਣੇ ਆਇਆ ਹੈ। ਜਿਥੇ ਬੇਰੁਜ਼ਗਾਰੀ ਤੋਂ ਤੰਗ ਆ ਕੇ ਇਕ 24 ਸਾਲਾ ਨੌਜਵਾਨ ਵੱਲੋਂ ਘਰ ਦੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।

 

ਮ੍ਰਿਤਕ ਦੀ ਪਹਿਚਾਣ ਪ੍ਰਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਢੱਕੋਵਾਲ ਵਜੋਂ ਹੋਈ ਹੈ।  ਮ੍ਰਿਤਕ ਚਾਰ ਭੈਣਾਂ ਦਾ ਇੱਕੋ-ਇੱਕ ਭਰਾ ਅਤੇ ਮਾਂ ਬਾਪ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਦੇ ਪਿਤਾ ਦਿਲਬਾਗ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ  ਉਸ ਦੇ ਪੁੱਤਕ ਨੂੰ ਪੜ੍ਹੇ-ਲਿਖੇ ਹੋਣ ਦੇ ਬਾਵਜੂਦ ਉਸ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਮਿਲੀ ਸੀ, ਜਿਸ ਕਰਕੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ।

 

ਬੀਤੇ ਦਿਨ ਸ਼ਾਮ 4 ਵਜੇ ਦੇ ਕਰੀਬ ਉਸ ਨੇ ਘਰ ਵਿਚ ਹੀ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮੇਹਟਿਆਣਾ ਦੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।