CM ਮਾਨ ਨੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਭਾਰੀ ਬਾਰਿਸ਼ ਦੌਰਾਨ ਲੋਕਾਂ ਦੀ ਮਦਦ ਕਰਨ ਦੇ ਦਿਤੇ ਨਿਰਦੇਸ਼
ਲੋਕਾਂ ਨੂੰ ਜ਼ਰੂਰੀ ਕੰਮ ਨਾ ਹੋਣ 'ਤੇ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ
photo
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਭਾਰੀ ਮੀਂਹ ਕਾਰਨ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਜਿਥੇ ਪਾਣੀ ਭਰਿਆ ਹੋਵੇ ਉਥੇ ਵਾਟਰ ਪੰਪ ਦਾ ਇਸਤੇਮਾਨ ਕਰਨ ਲਈ ਕਿਹਾ ਹੈ। ਅਗਲੇ ਦੋ-ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।