ਲੁਧਿਆਣਾ ਦੇ ਹਿੰਦੂ ਨੇਤਾਵਾਂ ਵੱਲੋਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਜੁਆਇੰਟ ਸੀਪੀ ਜਸਕਿਰਨ ਤੇਜਾ ਨਾਲ ਕੀਤੀ ਅਹਿਮ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ

Ludhiana Hindu leaders

Ludhiana News : ਬੀਤੇ ਦਿਨੀਂ ਲੁਧਿਆਣਾ 'ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ 'ਤੇ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਇਸ ਘਟਨਾ ਤੋਂ ਬਾਅਦ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਜੁਆਇੰਟ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੇ ਉਕਤ ਘਟਨਾ ਅਤੇ ਹਿੰਦੂ ਸਮਾਜ ਦੇ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਉਨ੍ਹਾਂ ਹਿੰਦੂ ਨੇਤਾਵਾਂ ਨੂੰ ਨਫ਼ਰਤ ਭਰੇ ਭਾਸ਼ਣਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ।