ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੋਂ ਬਾਅਦ ਜਾਗਿਆ ਪ੍ਰਸ਼ਾਸ਼ਨ, ਸਿਹਤ ਵਿਭਾਗ ਲੈ ਰਿਹਾ ਠੇਕਿਆਂ ਦੀ ਸੈਂਪਲਿੰਗ

ਏਜੰਸੀ

ਖ਼ਬਰਾਂ, ਪੰਜਾਬ

ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਮੌਤਾਂ

Liquor Tragedy Punjab Administration Department of Health  

ਗੁਰਦਾਸਪੁਰ: ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਵੱਲੋਂ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਚਲ ਰਹੇ ਹਨ ਜਿਸ ਨੂੰ ਦੇਖਦੇ ਹੋਏ ਹੁਣ ਪ੍ਰਸਾਸ਼ਨ ਵੀ ਕੁੰਭਕਰਨੀ ਨੀਂਦ ’ਚੋਂ ਉੱਠ ਰਿਹਾ ਹੈ ਜਿਥੇ ਅੱਜ ਬਟਾਲਾ ਦੇ ਇਲਾਕੇ ’ਚ ਸਿਹਤ ਵਿਭਾਗ ਵੱਲੋਂ ਹੁਣ ਸਾਰੇ ਠੇਕਿਆਂ ਤੇ ਪਈ ਸ਼ਰਾਬ ਦੇ ਸੈਂਪਲ ਲਏ ਜਾ ਰਹੇ ਹਨ।

14 ਮੌਤਾਂ  ਦੇ ਬਾਅਦ ਜ਼ਿਲਾ ਗੁਰਦਾਸਪੁਰ ਦਾ ਸਿਹਤ ਵਿਭਾਗ ਵੀ ਹੁਣ ਹਰਕਤ ਵਿੱਚ ਆ ਗਿਆ ਹੈ। ਉਨ੍ਹਾਂ ਨੇ ਬਟਾਲੇ ਦੇ ਵੱਖ ਵੱਖ ਸ਼ਰਾਬ ਦੇ ਠੇਕਿਆਂ ’ਤੇ ਜਾ ਕੇ ਸੈਂਪਲਿੰਗ ਕੀਤੀ। ਇੱਥੋਂ ਤਕ ਕੇ ਬੀਅਰ ਦੇ ਸੈਂਪਲ ਵੀ ਸੀਲ ਕੀਤੇ ਗਏ ਨੇ। ਜ਼ਿਲ੍ਹਾ ਸਿਹਤ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਟੀਮ ਵੱਲੋਂ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ।

ਪਿਛਲੇ ਮਹੀਨੇ ਜੂਨ ਵਿੱਚ ਵੀ ਸਾਡੀ ਵੱਲੋਂ ਪੂਰੇ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਸੈਂਪਲਿੰਗ ਕੀਤੀ ਗਈ ਸੀ ਹੁਣ ਵੀ ਸਾਡੀ ਵੱਲੋਂ ਬਟਾਲਾ ਵਿੱਚ ਕਈ ਠੇਕਿਆਂ ਦੀ ਸੈਂਪਲਲਿੰਗ ਭਰ ਚੁੱਕੇ ਹਨ ਅਤੇ  ਸ਼ਾਮ ਤੱਕ ਉਹਨਾਂ ਦੀ ਟੀਮ ਵੱਲੋਂ ਬਟਾਲੇ ਦੇ ਸਾਰੇ ਸ਼ਰਾਬ ਦੇ ਠੇਕਿਆਂ ਦੀ ਸੈਂਪਲਿੰਗ ਕੀਤੀ ਜਾਵੇਗੀ। ਜ਼ਿਲ੍ਹਾ ਅਫਸਰ ਸਿਹਤ ਵਿਭਾਗ ਨੇ ਦਸਿਆ ਕਿ ਉਹਨਾਂ ਵੱਲੋਂ ਹਰ ਮਹੀਨੇ 8 ਤੋਂ 9 ਸੈਂਪਲ ਭਰੇ ਜਾਂਦੇ ਹਨ।

ਉਹਨਾਂ ਨੇ 70% ਕੰਮ ਨੇਪਰੇ ਚਾੜ੍ਹਿਆ ਹੈ। ਜੇ ਇਸੇ ਤਰ੍ਹਾਂ ਦੇਸ਼ ਵਿਚ ਪਹਿਲਾਂ ਵੀ ਸਰਕਾਰ ਸ਼ਰਾਬ ਦੇ ਠੇਕਿਆਂ ਤੇ ਸੈਂਪਲਿੰਗ ਕਰਦੀ ਤਾਂ ਅੱਜ ਅਨੇਕਾਂ ਹੀ ਪਰਿਵਾਰਾਂ ਦੇ ਜੀ ਨਾ ਮਰਦੇ ਪਰ ਹੁਣ ਵੀ ਪ੍ਰਸਾਸ਼ਨ ਨੂੰ ਪੂਰੀ ਸਖ਼ਤੀ ਨਾਲ ਇਹ ਕੰਮ ਨਿਪਟਾਉਣਾ ਪਵੇਗਾ।

ਦਸ ਦਈਏ ਕਿ ਸੂਬੇ ਵਿੱਚ ਨਾਜਾਇਜ ਸ਼ਰਾਬ ਦੇ ਧੰਦੇ ਅਤੇ ਤਸਕਰੀ ਖ਼ਿਲਾਫ ਹੋਰ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੂੰ ਐਤਵਾਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਰਸਾਇਣ ਯੁਕਤ 27600 ਲੀਟਰ ਨਾਜਾਇਜ ਸਪਿਰਟ ਦੀ ਖੇਪ ਫੜੀ। ਇਹ ਹੁਣ ਤੱਕ ਇਸ ਪ੍ਰਕਾਰ ਦੀ ਸਭ ਤੋਂ ਵੱਡੀ ਖੇਪ ਹੈ ਜੋ ਵਿਭਾਗ ਦੁਆਰਾ ਫੜੀ ਗਈ ਹੈ।

ਹੋਰ ਵੇਰਵੇ ਦਿੰਦੇ ਹੋਏ ਆਬਕਾਰੀ ਤੇ ਕਰ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਸ ਦੀ ਮੋਹਾਲੀ ਤੋਂ ਇਕ ਵਿਸ਼ੇਸ਼ ਟੀਮ ਜਿਸ ਵਿੱਚ ਡੀ.ਐਸ.ਪੀ. ਬਿਕਰਮ ਬਰਾੜ ਵੀ ਸ਼ਾਮਲ ਸਨ, ਨੇ ਤਿੰਨ ਥਾਵਾਂ ਤੋਂ 27600 ਲੀਟਰ ਰਸਾਇਣ ਯੁਕਤ ਨਜਾਇਜ਼ ਸਪਿਰਟ ਦੀ ਵੱਡੀ ਖੇਪ ਫੜਣ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਨੂੰ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 138 ਡਰੱਮਾਂ ਵਿੱਚ ਸਟੋਰ ਕਰ ਕੇ ਰੱਖਿਆ ਗਿਆ ਸੀ।

ਇਹ ਖੇਪ ਮੋਹਾਲੀ ਜ਼ਿਲੇ ਦੀ ਤਹਿਸੀਲ ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਤੋਂ ਫੜੀ ਗਈ ਹੈ। ਵਿਭਾਗ ਵੱਲੋਂ ਮੈਸਰਜ਼ ਐਲੀਕੈਮ ਕੈਮੀਕਲਜ਼ ਗੁਦਾਮ ਜੋ ਕਿ ਈ-68/69, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਹੈ, ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 82 ਡਰੱਮ ਬਰਾਮਦ ਕੀਤੇ ਗਏ। ਇਸ ਮਗਰੋਂ ਡੀ-11, ਫੋਕਲ ਪੁਆਂਇੰਟ , ਡੇਰਾ ਬੱਸੀ ਵਿਖੇ ਮੈਸਰਜ਼ ਓਮ ਸੋਲਵੀ ਟਰੇਡਿੰਗ ਵਿਖੇ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।