ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਹੁਣ ਹਰ ਰੋਜ਼ ਲੱਗਣਗੀਆਂ ਬੋਰਡ ਦੀਆਂ ਕਲਾਸਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਣ ਤੇ ਬਣਾਏ ਜਾਣਗੇ ਦੋ ਗਰੁੱਪ

Students

 ਮੁਹਾਲੀ: ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ ਆਈ ਹੈ। ਪੰਜਾਬ ਵਿਚ ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਕਰੀਬ ਇੱਕ ਹਫ਼ਤਾ ਬਾਅਦ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਕਲਾਸਾਂ ਨੂੰ ਦੋ ਹਿੱਸਿਆਂ ’ਚ ਵੰਡ ਦਿੱਤਾ ਹੈ।

8ਵੀਂ, 10ਵੀਂ ਤੇ 12ਵੀਂ ਦੀਆਂ ਜਮਾਤਾਂ ਹਫ਼ਤੇ ’ਚ ਚਾਰ ਦਿਨ ਮੰਗਲਵਾਰ, ਬੁੱਧਵਾਰ, ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਲੱਗਣਗੀਆਂ। 6ਵੀਂ, 7ਵੀਂ, 9ਵੀਂ ਤੇ 11ਵੀਂ ਦੀਆਂ ਜਮਾਤਾਂ ਹਫ਼ਤੇ ਵਿਚ ਦੋ ਦਿਨ ਸੋਮਵਾਰ ਤੇ ਵੀਰਵਾਰ ਨੂੰ ਲੱਗਣਗੀਆਂ। ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਵਿਡ ਟੈਸਟ ਕਰਵਾਉਣ ਦਾ ਫ਼ੈਸਲਾ ਵੀ ਕੀਤਾ ਹੈ। 

 ਜ਼ਿਕਰਯੋਗ ਹੈ ਕਿ ਬਲਬੀਰ ਸਿੱਧੂ ਨੇ ਕੀਤਾ ਸੀ ਕਿ ਜੇਕਰ ਇੱਕ ਕਲਾਸ ਵਿਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿਚ 2 ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।