ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਦੇ ਦੋਸ਼ ਨਕਾਰੇ, ਜੱਗੂ ਭਗਵਾਨਪੁਰੀਆ 5 ਜੂਨ ਤੋਂ ਤਿਹਾੜ ਜੇਲ੍ਹ 'ਚ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਜੇਲ ਮੰਤਰੀਨੇ ਕਿਹਾ ਕਿ ਜੱਗੂ ਭਗਵਾਨੀਆ ਬੀਤੀ 5 ਜੂਨ ਤੋਂ ਤਿਹਾੜ ਜੇਲ ਵਿੱਚ ਬੰਦ ਹੈ।

Jail Minister Rejects allegations by Sukhbir badal

ਚੰਡੀਗੜ੍ਹ: ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਜੱਗੂ ਭਗਵਾਨੀਆ ਦਾ ਜ਼ਿਕਰ ਅਕਾਲੀ ਦਲ ਦਾ ਪ੍ਰਧਾਨ ਕਰ ਰਿਹਾ ਹੈ, ਉਹ ਬੀਤੀ 5 ਜੂਨ ਤੋਂ ਤਿਹਾੜ ਜੇਲ ਵਿੱਚ ਬੰਦ ਹੈ ਜਿਹੜੀ ਕਿ ਦਿੱਲੀ ਸਰਕਾਰ ਦੇ ਅਧੀਨ ਆਉਦੀ ਹੈ।

ਹੋਰ ਪੜ੍ਹੋ: ਨਰਿੰਦਰ ਮੋਦੀ ਜਿੰਨਾ ਨਜ਼ਰਅੰਦਾਜ਼ ਕਰਨਗੇ, ਓਨਾ ਹੀ ਕਿਸਾਨ ਅੰਦੋਲਨ ਹੋਰ ਮਜਬੂਤ ਹੋਵੇਗਾ: ਭਗਵੰਤ ਮਾਨ

ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤੱਥਾਂ ਨਾਲ ਗੱਲ ਕਰਨ ਦੀ ਬਜਾਏ ਝੂਠ ਬੋਲਣ ਦੀ ਆਦਤ ਅਤੇ ਉਸ ਨੂੰ ਹਰ ਵੇਲੇ ‘ਰੰਧਾਵਾ ਫੋਬੀਆ’ ਹੋਇਆ ਰਹਿੰਦਾ ਹੈ। ਉਹਨਾਂ ਕਿਹਾ ਕਿ ਜੇ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੈ ਤਾਂ ਉਹਨਾਂ ਨੂੰ ਬਿਨਾਂ ਸਿਰ-ਪੈਰ ’ਤੇ ਦੋਸ਼ ਲਾਉਣ ਦੀ ਬਜਾਏ ਦਿੱਲੀ ਸਰਕਾਰ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਖੁਦ ਲੋਕ ਸਭਾ ਮੈਂਬਰ ਵੀ ਹਨ ਜਿਸ ਲਈ ਇਸ ਸਬੰਧੀ ਮਾਮਲਾ ਪਾਰਲੀਮੈਂਟ ਵਿੱਚ ਉਠਾਉਣਾ ਚਾਹੀਦਾ ਹੈ।