BJP ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਢਿੱਡ 'ਚ ਲੱਗੀ ਗੋਲੀ
ਹਾਲਤ ਗੰਭੀਰ, ਲੁਧਿਆਣਾ ਵਿਖੇ ਚੱਲ ਰਿਹਾ ਇਲਾਜ
ਘਰੇਲੂ ਕਲੇਸ਼ ਦੇ ਚਲਦੇ ਭਰਾ ਨੇ ਹੀ ਮਾਰੀ ਗੋਲੀ
ਸ੍ਰੀ ਮੁਕਤਸਰ ਸਾਹਿਬ : ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਅੱਜ ਦੁਪਿਹਰ ਸਮੇਂ ਢਿੱਡ ਵਿਚ ਗੋਲੀ ਲੱਗ ਗਈ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਦੇ ਚਲਦਿਆਂ ਕਾਕਾ ਬਰਾੜ ਲੱਖੇਵਾਲੀ ਦੇ ਭਰਾ ਨੇ ਹੀ ਉਨ੍ਹਾਂ 'ਤੇ ਗੋਲੀ ਚਲਾਈ ਹੈ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਵਾਲੀਬਾਲ ਨੂੰ 'ਖੇਡਾਂ ਵਤਨ ਪੰਜਾਬ ਦੀਆਂ 2023' 'ਚ ਸ਼ਾਮਲ ਕਰਨ 'ਤੇ ਪੰਜਾਬ ਸੂਟਿੰਗ ਬਾਲ ਐਸ਼ੋਸੀਏਸ਼ਨ ਨੇ ਕੀਤਾ ਪੰਜਾਬ ਸਰਕਾਰ ਦਾ ਧਨਵਾਦ
ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਗਿਆ ਪਰ ਬਠਿੰਡਾ ਵਿਖੇ ਵੀ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਕਾਰਨ ਅੱਗੇ ਲੁਧਿਆਣਾ ਲਈ ਰੈਫ਼ਰ ਕਰ ਦਿਤਾ ਹੈ। ਹੁਣ ਲੁਧਿਆਣਾ ਵਿਖੇ ਸਰਬਜੀਤ ਸਿੰਘ ਕਾਕਾ ਬਰਾੜ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲੇ 8 YouTube ਚੈਨਲਾਂ ਦਾ ਕੀਤਾ ਪਰਦਾਫ਼ਾਸ਼
ਉਧਰ ਪੁਲਿਸ ਨਾਲ ਗਲਬਾਤ ਦੌਰਾਨ ਪਤਾ ਲੱਗਿਆ ਹੈ ਕਿ ਅਜੇ ਤਕ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਜੇਕਰ ਪ੍ਰਵਾਰ ਵਲੋਂ ਕੋਈ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।