ਪੰਜਾਬ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਕਾਰ, 2 ਔਰਤਾਂ ਸਣੇ ਤਿੰਨ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

PHOTO

 

ਜਲੰਧਰ : ਮਨੀਪੁਰ 'ਚ ਹਿੰਸਾ ਖਿਲਾਫ਼ ਪੰਜਾਬ ਬੰਦ ਦੌਰਾਨ ਜਲੰਧਰ ਦੇ ਕਪੂਰਥਲਾ ਚੌਕ 'ਚ ਟੈਂਟ ਲਗਾ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਬੋਲੈਰੋ ਕਾਰ ਚੜ੍ਹ ਗਈ। ਇੰਨਾ ਹੀ ਨਹੀਂ ਉਥੇ ਲਗਾਏ ਗਏ ਟੈਂਟ ਨੂੰ ਵੀ ਢਾਹ ਦਿਤਾ ਗਿਆ। ਘਟਨਾ 'ਚ ਚਾਰ ਤੋਂ ਪੰਜ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ: ਉੱਤਰਾਖੰਡ ਸਰਕਾਰ ਨੇ ਸਿੱਖਾਂ ਦੀ ਸਾਲਾਂ ਪੁਰਾਣੀ ਮੰਗ ਕੀਤੀ ਪੂਰੀ, ਲਾਗੂ ਕੀਤਾ ਆਨੰਦ ਕਾਰਜ ਐਕਟ

ਇਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਮੋਗਾ ਵਿਚ ਗੋਲੀਬਾਰੀ ਹੋਈ ਸੀ। ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਹੋਏ ਸਨ। ਇਥੇ ਮੋਬਾਇਲ ਦੁਕਾਨਦਾਰ ਨੇ ਪ੍ਰਦਰਸ਼ਨਕਾਰੀਆਂ ਨਾਲ ਬਹਿਸ ਕਰਦੇ ਹੋਏ ਗੋਲੀ ਚਲਾ ਦਿਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ

ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿਤੀ, ਜਿਸ ਨਾਲ ਇਕ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿਚ ਜਾਮ ਲਗਾ ਦਿਤਾ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।