ਸ੍ਰੀ ਮੁਕਤਸਰ ਸਾਹਿਬ ਪੁਲਿਸ, ਬਿੱਲਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮਾਂ ਕੋਲੋਂ 2 ਪਿਸਤੌਲ 32 ਬੋਰ, ਦੋ 315 ਦੇਸੀ ਕੱਟਾ, ਇਕ 12 ਬੋਰ ਦੇਸੀ ਕੱਟਾ ਕੀਤਾ ਬਰਾਮਦ

photo

 

ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਸਮੇਤ 3 ਗੁਰਗਿਆਂ ਨੂੰ ਕਾਬੂ ਕੀਤਾ ਹੈ। ਇਹ 3 ਗੁਰਗੇ ਬਿੱਲਾ ਗੈਂਗ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ: ਪੰਜਾਬ ਬੰਦ ਨੂੰ ਲੈ ਕੇ ਮੋਗਾ 'ਚ ਚੱਲੀ ਗੋਲੀ, ਦੁਕਾਨਦਾਰ ਨੇ ਨਿਹੰਗ ਸਿੰਘ ਨੂੰ ਮਾਰੀ ਗੋਲੀ 

ਐਸ. ਐਸ. ਪੀ. ਹਰਮਨਬੀਰ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਲੁਬਾਣਿਆਂਵਾਲੀ ਵਿਖੇ ਨਾਕਾਬੰਦੀ ਦੌਰਾਨ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲੀ ਸ਼ੂਟਰ, ਮੇਹਰ ਸਿੰਘ ਅਤੇ ਵਿਸ਼ਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

ਇਨ੍ਹਾਂ ਤੋਂ 2 ਪਿਸਤੌਲ 32 ਬੋਰ, ਦੋ 315 ਦੇਸੀ ਕੱਟਾ, ਇਕ 12 ਬੋਰ ਦੇਸੀ ਕੱਟਾ ਬਰਾਮਦ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ’ਤੇ ਪਹਿਲਾਂ ਵੀ ਵੱਖ ਵੱਖ ਕੇਸਾਂ ਵਿਚ 11 ਮਾਮਲੇ ਦਰਜ ਹਨ।