5 ਭੈਣਾਂ ਦੇ ਇਕਲੌਤੇ ਭਰਾ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਤਨੀ ਨੂੰ ਫੋਨ ਕਰ ਕੇ ਦਸਿਆ 

representational Image

ਅਬੋਹਰ : ਸਥਾਨਕ ਜੰਮੂ ਕਸਬੇ ਦੇ ਵਸਨੀਕ ਇਕ ਵਿਅਕਤੀ ਨੇ ਬੀਤੀ ਸ਼ਾਮ ਨਹਿਰ ਵਿਚ ਛਾਲ ਮਾਰ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਦੀ ਲਾਸ਼ ਅੱਜ ਸਵੇਰੇ ਡੰਗਰਖੇੜਾ ਓਵਰਬ੍ਰਿਜ ਹੇਠੋਂ ਲੰਘਦੀ ਨਹਿਰ ਵਿਚੋਂ ਬਰਾਮਦ ਹੋਈ। ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲੋਕਾਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕਢਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। 

ਇਹ ਵੀ ਪੜ੍ਹੋ : ਫਾਰੂਕ ਅਬਦੁੱਲਾ ਨੇ ਸਰਕਾਰ ਨੂੰ ਕਿਹਾ : ‘ਸਾਨੂੰ ਪਾਕਿਸਤਾਨੀ ਕਹਿਣਾ ਬੰਦ ਕਰੋ, ਨਫ਼ਰਤ ਛੱਡੋ ਅਤੇ ਪਿਆਰ ਫੈਲਾਉ’ 

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਨਹਿਰ ਵਿਚ ਛਾਲ ਮਾਰਨ ਤੋਂ ਪਹਿਲਾਂ ਮ੍ਰਿਤਕ ਨੇ ਅਪਣੀ ਪਤਨੀ ਨੂੰ ਫੋਨ ਕਰ ਕੇ ਨਹਿਰ ਵਿਚ ਛਾਲ ਮਾਰਨ ਬਾਰੇ ਦਸਿਆ ਸੀ, ਜਿਸ ਤੋਂ ਬਾਅਦ ਰਿਸ਼ਤੇਦਾਰ ਉਸ ਦੀ ਭਾਲ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲ ਸਿੰਘ ਪੁੱਤਰ ਈਸਰ ਸਿੰਘ ਉਮਰ ਕਰੀਬ 35 ਸਾਲ ਦੋ ਬੱਚਿਆਂ ਦਾ ਪਿਤਾ ਸੀ ਅਤੇ ਜੂਸ ਦਾ ਸਟਾਲ ਚਲਾ ਕੇ ਪ੍ਰਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਰਿਸ਼ਤੇਦਾਰ ਰਾਤ ਤੋਂ ਹੀ ਉਸ ਦੀ ਭਾਲ ਕਰ ਰਹੇ ਸਨ ਕਿ ਅੱਜ ਸਵੇਰੇ ਉਸ ਦੀ ਲਾਸ਼ ਡੰਗਰਖੇੜਾ ਓਵਰਬ੍ਰਿਜ ਹੇਠੋਂ ਲੰਘਦੀ ਨਹਿਰ ਵਿਚੋਂ ਬਰਾਮਦ ਹੋਈ। 

ਇਹ ਵੀ ਪੜ੍ਹੋ : ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਖੱਟਰ ਸਰਕਾਰ ਦੀ ਪ੍ਰਵਿਰਤੀ ਬਣ ਗਿਆ ਹੈ : ਰਣਦੀਪ ਸੁਰਜੇਵਾਲਾ

ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕਢਿਆ। ਉਧਰ, ਸਬੰਧਤ ਥਾਣੇ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਪੁਲਿਸ ਦੀ ਕਾਰਵਾਈ ਵਿਚ ਦੇਰੀ ਕਾਰਨ ਗੁੱਸੇ ਵਿਚ ਆਏ ਪ੍ਰਵਾਰਕ ਜੀਆਂ ਨੇ ਸੜਕ ਜਾਮ ਕਰ ਦਿਤੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਨਗਰ ਥਾਣਾ ਨੰਬਰ 1 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾਇਆ, ਜਿਸ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੇ ਅਪਣਾ ਧਰਨਾ ਚੁੱਕ ਲਿਆ।