Joginder Singh: PM ਮੋਦੀ ਨੇ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਜਤਾਇਆ ਦੁੱਖ, ਕਿਹਾ- ਪੱਤਰਕਾਰੀ ਨੂੰ ਪੂਰੀ ਤਰ੍ਹਾਂ ਸਨ ਸਮਰਪਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sardar Joginder Singh: ਸਰਦਾਰ ਜੋਗਿੰਦਰ ਸਿੰਘ ਜੀ ਪਰਿਵਾਰ ਦਾ ਮਜ਼ਬੂਤ ​​ਸਹਾਰਾ ਅਤੇ ਪ੍ਰੇਰਨਾ ਸਰੋਤ ਸਨ- PM

PM Narendra Modi expressed grief over the demise of Sardar Joginder Singh Ji

PM Narendra Modi expressed grief over the demise of Sardar Joginder Singh Ji: ਪੀਐਮ ਨਰਿੰਦਰ ਮੋਦੀ ਨੇ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਸ. ਜੋਗਿੰਦਰ ਸਿੰਘ ਦੀ ਪਤਨੀ ਅਤੇ ਅਦਾਰਾ ਸਪੋਕਸਮੈਨ ਦੀ MD ਜਗਜੀਤ ਕੌਰ ਨੂੰ ਇਕ ਪੱਤਰ ਭੇਜ ਕੇ ਸੋਗ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸੋਗ ਸੰਦੇਸ਼ ਵਿਚ ਕਿਹਾ ਕਿ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਔਖੀ ਘੜੀ ਵਿੱਚ ਮੇਰੀ ਪਰਿਵਾਰ ਨਾਲ ਹਮਦਰਦੀ ਹੈ।

ਉਨ੍ਹਾਂ ਕਿਹਾ, '' ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰਕ ਮੈਂਬਰਾਂ ਦੇ ਜੀਵਨ ਵਿਚ ਜੋ ਖਾਲੀਪਣ ਦਾ ਦਰਦ ਆਇਆ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਔਖਾ ਹੈ। ਅੱਜ ਸ. ਜੋਗਿੰਦਰ ਸਿੰਘ ਜੀ ਸਰੀਰਕ ਤੌਰ 'ਤੇ ਤੁਹਾਡੇ ਨਾਲ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਤੁਹਾਡੇ ਨਾਲ ਵਿਰਾਸਤ ਵਜੋਂ ਰਹਿਣਗੀਆਂ। ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਅਤੇ ਜੀਵਨ ਮੁੱਲ ਪਰਿਵਾਰ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਵਾਹਿਗੁਰੂ ਜੀ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸ਼ੁਭਚਿੰਤਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਅਤੇ ਬਲ ਬਖਸ਼ਣ।''