ਭਾਰਤ ਤੇ ਬਰਤਾਨੀਆ ਦੀ ਸਾਂਝ ਬਹੁਤ ਪੁਰਾਣੀ : ਪ੍ਰਨੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਿਛਲੇ ਦਿਨੀਂ ਆਪਣੀ ਇੰਗਲੈਂਡ ਫੇਰੀ ਦੌਰਾਨ ਉਥੇ ਵੱਸਦੇ ਪ੍ਰਵਾਸੀ ਭਾਰਤੀਆਂ ਖਾਸ ਕਰਕੇ ਭਾਰਤੀ ਪੰਜਾਬੀਆਂ..........

very old good relation are India and Britain : Preneet Kaur

ਪਟਿਆਲਾ : ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਿਛਲੇ ਦਿਨੀਂ ਆਪਣੀ ਇੰਗਲੈਂਡ ਫੇਰੀ ਦੌਰਾਨ ਉਥੇ ਵੱਸਦੇ ਪ੍ਰਵਾਸੀ ਭਾਰਤੀਆਂ ਖਾਸ ਕਰਕੇ ਭਾਰਤੀ ਪੰਜਾਬੀਆਂ ਵੱਲੋਂ ਉਠਾਏ ਮਸਲੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸਰ ਐਡਰਿਉ ਆਇਰ ਨਾਲ ਸਾਂਝੀਆਂ ਕੀਤੀਆਂ। ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਮਿਸਟਰ ਆਇਰ ਅੱਜ ਆਪਣੀ ਧਰਮ ਪਤਨੀ ਦੇ ਨਾਲ ਇਥੇ ਨਿਊ ਮੋਤੀ ਬਾਗ ਪੈਲੇਸ ਵਿਖੇ ਪੁੱਜੇ ਹੋਏ ਸਨ। 

ਇਸ ਮੌਕੇ ਆਇਰ ਨੂੰ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਪ੍ਰਵਾਸੀ ਭਾਰਤੀਆਂ ਵੱਲੋਂ ਉਠਾਏ ਗਏ ਮਸਲਿਆਂ ਬਾਰੇ ਜਾਣੂ ਕਰਵਾਇਆ। ਇਸ 'ਤੇ ਮਿਸਟਰ ਆਇਰ ਨੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਭਰੋਸਾ ਦਿੱਤਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਦਰਪੇਸ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।  ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਅਤੇ ਬਰਤਾਨੀਆਂ ਦੀ ਆਪਸੀ ਸਾਂਝ ਬਹੁਤ ਪੁਰਾਣੀ ਹੈ। 

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਵੀ ਮੌਜੂਦ ਸਨ।  ਮਿਸਟਰ ਆਇਰ ਨੇ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਆਂ ਦੀ ਪ੍ਰਹੁਣਚਾਰੀ ਦੀ ਖਾਸ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਮਿਸਟਰ ਆਇਰ  ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਪ੍ਰਵਾਰ ਸਮੇਤ ਨਤਮਸਤਕ ਹੋਏ।  ਉਨ੍ਹਾਂ ਨੂੰ ਹੈਡ ਗ੍ਰੰਥੀ ਵੱਲੋਂ ਸਿਰੋਪਾÀ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।