ਦੇਖੋਂ, ਅਨੰਦਪੁਰ ਸਾਹਿਬ ਦੀ ਪੁਲਿਸ ਨੇ ਕਿਵੇਂ ਜਿੱਤੇ ਲੋਕਾਂ ਦੇ ਦਿਲ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਾਇਆ ਕੈਂਪ

Shri Anadpur Sahib

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਇਕ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਦਰਅਸਲ, ਸਥਾਨਕ ਪੁਲਿਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਨਿਪਟਾਰਾ ਕੈਂਪ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ‘ਤੇ ਜਿਲ੍ਹਾਂ ਪੁਲਿਸ ਮੁਖੀ ਸ਼ਰਮਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਇਹ ਕੈਂਪ ਲਗਾਇਆ ਗਿਆ ਸੀ, ਜਿਸ ਦਾ ਉਦੇਸ਼ ਆਮ ਲੋਕਾਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਅਜਿਹੇ ਕੈਂਪ ਭਵਿੱਖ ਵਿਚ ਵੀ ਲੱਗਦੇ ਰਹਿਣਗੇ ਤਾਂ ਕਿ ਪੁਲਿਸ ਅਤੇ ਪਬਲਿਕ ਵਿਚ ਨੇੜਤਾ ਲਿਆ ਕੇ ਡਰ ਮੁਕਤ ਮਾਹੌਲ ਸਿਰਜਿਆ ਜਾ ਸਕੇ।

ਉੱਥੇ ਹੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਐਸ ਪੀ ਸਦਰ ਜਗਜੀਤ ਸਿੰਘ ਜੱਲਾ ਵਲੋਂ ਪਾਰਟੀਆਂ ਨੂੰ ਬੁਲਾ ਕੇ ਸਾਂਝ ਕੇਂਦਰਾ ਦੇ ਮੁਲਾਜਮਾਂ ਰਾਹੀਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇੰਨਾਂ ਹੀ ਨਹੀਂ ਥਾਣਾ ਮੁਖੀ ਭਾਰਤ ਭੂਸ਼ਨ ਨੇ ਦੱਸਿਆਂ ਕਿ ਇਸ ਕੈਂਪ ਦੌਰਾਨ 22 ਦੇ ਕਰੀਬ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਲੋਕਾਂ ਨੇ ਕਿਹਾ ਕਿ ਪੁਲਿਸ ਵੱਲੋਂ ਕੈਂਪ ਲਗਾ ਕਿ ਬਹੁਤ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ

ਉਹਨਾਂ ਪੁਲਿਸ ਤੋਂ ਮੰਗ ਕੀਤੀ ਕਿ ਇਸ ਤਰੀਕੇ ਦੇ ਕੈਂਪ ਹਰ ਮਹੀਨੇ ਲਗਾਏ ਜਾਣ। ਕਾਬਲੇਗੋਰ ਹੈ ਕਿ ਇਸ ਮੋਕੇ ਚੋਂਕੀ ਇੰਚਾਰਜ ਰਘਬੀਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਬਲਾਕ ਕਾਂਗਰਸ ਨੂਰਪੁਰ ਬੇਦੀ ਦੇ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਪੁਲਿਸ ਮੁਲਾਜਮ ਅਤੇ ਇਲਾਕਾ ਵਾਸੀ ਸ਼ਾਮਿਲ ਹੋਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।