ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Tragic news from Delhi Kisan Morcha

 

ਗਿੱਦੜਬਾਹਾ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਨੌ ਮਹੀਨੇ ਹੋ ਗਏ ਹਨ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।

 ਹੋਰ ਵੀ ਪੜ੍ਹੋ: ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

 

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਗਿੱਦੜਬਾਹਾ ਦੇ ਨਾਲ ਲੱਗਦੇ ਪਿੰਡ ਬੁੱਟਰ ਬਖੂਹਾ ਦਾ ਕਿਸਾਨ ਦਿੱਲੀ ਸੰਘਰਸ਼ 'ਚ ਸ਼ਹੀਦ ਹੋ ਗਿਆ (The farmer has been martyred in the Delhi struggle) ਹੈ।

 


​ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਦਿਆਲ ਸਿੰਘ 75 ਸਾਲ ਪੁੱਤਰ ਅਰਜਨ ਸਿੰਘ ਗੰਧੜਾਂ ਵਾਸੀ ਪਿੰਡ ਬੁੱਟਰ ਬਖੂਹਾ ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ  ਮ੍ਰਿਤਕ ਕਿਸਾਨ ਸੋਮਵਾਰ ਨੂੰ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ (The farmer has been martyred in the Delhi struggle) ਲਈ ਗਿਆ ਸੀ ਪਰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

 ਹੋਰ ਵੀ ਪੜ੍ਹੋ:  ਕਿਸਾਨ ਮੋਰਚੇ ਦਾ ਐਲਾਨ, ਭਲਕੇ ਸੱਦੀ ਗਈ ਸਿਆਸੀ ਪਾਰਟੀਆਂ ਦੀ ਬੈਠਕ, BJP ਨੂੰ ਨਹੀਂ ਦਿੱਤਾ ਸੱਦਾ