ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਸਥਿਤ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ

photo

 

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਬਟਾਲਾ ਰੋਡ ਸਥਿਤ ਇਕ ਕੱਪੜਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤਰੁੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚੀਆਂ ਅਤੇ ਉਨ੍ਹਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਅਧਿਕਾਰੀਆਂ ਨੇ ਸੂਝ-ਬੂਝ ਦੇ ਨਾਲ ਇਸ ਅੱਗ ਉੱਤੇ ਕਾਬੂ ਪਾ ਲਿਆ। ਜਾਣਕਾਰੀ ਮੁਤਾਬਿਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ: ਐਸਡੀਐਮ ਦੀ ਰਿਪੋਰਟ ਵਿਚ ਹੋਇਆ ਖ਼ੁਲਾਸਾ, ਬੱਦੋਵਾਲ ਸਕੂਲ ਦੀ ਇਮਾਰਤ ਵਰਤੋਂ-ਯੋਗ ਨਹੀਂ

ਕੱਪੜੇ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲਿਆ। ਕਿਉਂਕਿ ਜਿਸ ਥਾਂ ਉੱਤੇ ਅੱਗ ਲੱਗੀ ਹੋਈ ਸੀ, ਉਸੇ ਥਾਂ ਤੋਂ 100 ਮੀਟਰ ਦੂਰੀ ਉੱਤੇ ਗੈਸ ਏਜੰਸੀ ਸੀ, ਜੇਕਰ ਅੱਗ ਉੱਥੇ ਪਹੁੰਚ ਜਾਂਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਦਮਕਲ ਵਿਭਾਗ ਨੇ ਅੱਗ ਉੱਤੇ ਕਾਬੂ ਪਾਇਆ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਫੜੀ 15 ਕਿਲੋ ਹੈਰੋਇਨ, 1 ਤਸਕਰ ਗ੍ਰਿਫ਼ਤਾਰ  

 ਮਾਮਲੇ ਸਬੰਧੀ ਫਾਇਰ ਅਫ਼ਸਰ ਦਾ ਕਹਿਣਾ ਹੈ ਕਿ ਅਸੀਂ ਅੱਗ ਉੱਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਪਾਇਆ, ਪਰ ਸ਼ਾਰਟ ਸਰਕਟ ਕਰਕੇ ਸ਼ਾਇਦ ਅੱਗ ਲੱਗੀ ਹੋਵੇ।