ਬਟਾਲਾ : ਬਟਾਲਾ ਦੇ ਮੁਹੱਲਾ ਸ਼ੁਕਰਪੁਰਾ ਦੇ ਇਕ ਨੌਜਵਾਨ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਸੰਨੀ (30) ਪੁੱਤਰ ਅਮਰ ਸਿੰਘ ਵਾਸੀ ਸ਼ੁਕਰਪੁਰਾ ਬਟਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕਮਰੇ 'ਚ ਸੌਂ ਰਹੇ ਸਨ ਲੋਕ, ਫਿਰ ਆਇਆ ਜ਼ਬਰਦਸਤ ਭੂਚਾਲ, ਕੁਝ ਹੀ ਪਲਾਂ 'ਚ ਕਬਰਿਸਤਾਨ ਬਣ ਗਿਆ ਮੋਰੱਕੋ ਸ਼ਹਿਰ
ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁੱਢਲੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੇਰੀ ਕਰਵਾਈ ਕਰ ਦਿਤੀ ਹੈ। ਮ੍ਰਿਤਕ ਦੀ ਮਾਤਾ ਕੁਲਜਿੰਦਰ ਕੌਰ ਨੇ ਦੱਸਿਆ ਕਿ ਜਗ੍ਹਾ ਨੂੰ ਲੈ ਕੇ ਉਨ੍ਹਾਂ ਦੀ ਬੇਟੀ ਦੇ ਪਰਿਵਾਰ ਦਾ ਕਿਸੇ ਨਾਲ ਝਗੜਾ ਚੱਲ ਰਿਹਾ ਸੀ, ਜਿਸ ਵਿਚ ਦੂਜੀ ਪਾਰਟੀ ਨੇ ਪੁਲਿਸ ਕੇਸ ਦਰਜ ਕਰਵਾ ਦਿਤਾ ਅਤੇ ਉਸ ਕੇਸ ਵਿਚ ਉਸ ਦੇ ਮੁੰਡੇ ਰਵਿੰਦਰ ਦਾ ਨਾਂ ਲਿਖਵਾ ਦਿਤਾ।
ਇਹ ਵੀ ਪੜ੍ਹੋ: ਚੰਦਰਮਾ ਦੀ ਸਤ੍ਹਾ 'ਤੇ ਆਰਾਮ ਕਰ ਰਿਹਾ ਵਿਕਰਮ ਲੈਂਡਰ, ਇਸਰੋ ਨੇ ਸਾਂਝੀਆਂ ਕੀਤੀਆਂ ਨਵੀਂ ਤਸਵੀਰਾਂ
ਦੂਜੀ ਪਾਰਟੀ ਵੱਲੋਂ ਲਗਾਤਾਰ ਰਵਿੰਦਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਰਵਿੰਦਰ ਸਿੰਘ ਕੁਝ ਦਿਨਾਂ ਤੋਂ ਕਾਫੀ ਪਰੇਸ਼ਾਨ ਚੱਲ ਰਿਹਾ ਸੀ ਤੇ ਇਸੇ ਪਰੇਸ਼ਾਨੀ ਕਾਰਨ ਰਵਿੰਦਰ ਨੇ ਬੀਤੀ ਸ਼ਾਮ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਅਤੇ ਭੈਣ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।