ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਮੁਫ਼ਤ ਮਿਲੇਗੀ ਇਹ ਮੈਡੀਕਲ ਸਹੂਲਤ, ਹਸਪਤਾਲਾਂ ਦੀ ਸੂਚੀ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਹੀ ਪੱਤਰ ਵਿਚ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਨ੍ਹਾਂ ’ਚ ਇਹ ਸਹੂਲਤ ਉਪਲਬਧ ਹੋਵੇਗੀ।

CM Bhagwant Mann

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ ਸਿਹਤ ਵਿਭਾਗ ਵਲੋਂ ਜਾਰੀ ਕੀਤਾ ਗਿਆ ਇਕ ਪੱਤਰ ਸਾਹਮਣੇ ਆਇਆ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਐਮ. ਆਰ. ਆਈ. ਅਤੇ ਸਿਟੀ ਸਕੈਨ ਦੀ ਸਹੂਲਤ ਮੁਫ਼ਤ ਦੇਣ ਦੀ ਗੱਲ ਕਹੀ ਗਈ ਹੈ।

ਇਸ ਦੇ ਨਾਲ ਹੀ ਪੱਤਰ ਵਿਚ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ ਜਿਨ੍ਹਾਂ ’ਚ ਇਹ ਸਹੂਲਤ ਉਪਲਬਧ ਹੋਵੇਗੀ। ਦਸਿਆ ਜਾ ਰਿਹਾ ਹੈ ਕਿ ਸਰਕਾਰੀ ਮੁਲਾਜ਼ਮ ਪਹਿਲਾਂ ਵੀ ਇਸ ਸਹੂਲਤ ਦਾ ਲਾਭ ਲੈ ਰਹੇ ਸਨ ਪਰ ਹੁਣ ਇਸ ਵਿਚ ਬੋਰਡ ਅਤੇ ਨਿਗਮ ਦੇ ਕਰਮਚਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।