ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ

PHOTO

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। 

ਇਹ ਵੀ ਪੜ੍ਹੋ: ਲੁਧਿਆਣਾ ਵਿਚ ਤੇਜ਼ ਰਫ਼ਤਾਰ ਕਾਰਨ ਨੇ ਮਹਿਲਾ ਨੂੰ ਕੁ਼ਚਲਿਆ, ਮੌਕੇ 'ਤੇ ਹੀ ਹੋਈ ਮੌਤ

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।   

ਇਹ ਵੀ ਪੜ੍ਹੋ: ਮੋਰੱਕੋ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 630 ਤੋਂ ਵੱਧ ਲੋਕਾਂ ਦੀ ਹੋਈ ਮੌਤ  

ਉਨ੍ਹਾਂ ਕਿਹਾ ਕਿ ਇਹ ਲੋਕ  ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।