ਲੁਧਿਆਣਾ ਵਿਚ ਤੇਜ਼ ਰਫ਼ਤਾਰ ਕਾਰਨ ਨੇ ਮਹਿਲਾ ਨੂੰ ਕੁ਼ਚਲਿਆ, ਮੌਕੇ 'ਤੇ ਹੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁੱਸੇ ਵਿਚ ਆ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਹਾਈਵੇ ਕੀਤਾ ਜਾਮ

PHOTO

 

ਲੁਧਿਆਣਾ: ਲੁਧਿਆਣਾ ਦੇ ਕੈਲਾਸ਼ ਨਗਰ ਚੌਕ ਵਿਖੇ ਬੀਤੀ ਰਾਤ ਕੰਮ ਤੋਂ ਘਰ ਪਰਤ ਰਹੀ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲ ਦਿਤਾ। ਇਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਦੋਂ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਹਾਈਵੇ 'ਤੇ ਜਾਮ ਲਗਾ ਦਿਤਾ।

ਇਹ ਵੀ ਪੜ੍ਹੋ: ਜਲੰਧਰ: 45 ਲੱਖ ਲਗਾ ਕੇ ਅਮਰੀਕਾ ਗਏ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

ਜਾਮ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ। ਜਾਮ ਨੂੰ ਖੋਲ੍ਹਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ। ਇਸ ਦੌਰਾਨ ਮ੍ਰਿਤਕ ਦੇ ਵਾਰਸਾਂ ਨੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਮ੍ਰਿਤਕ ਔਰਤ ਦੀ ਪਛਾਣ ਮੇਨਕਾ ਵਾਸੀ ਸੀਤਾਮੜੀ, ਬਿਹਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਮੋਰੱਕੋ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 630 ਤੋਂ ਵੱਧ ਲੋਕਾਂ ਦੀ ਹੋਈ ਮੌਤ

ਲੋਕਾਂ ਦੀ ਭੀੜ ਨੂੰ ਦੇਖ ਕੇ ਪੁਲਿਸ ਨੇ ਤੁਰੰਤ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਲੋਕਾਂ ਅਨੁਸਾਰ ਜਿਸ ਥਾਂ ਇਹ ਹਾਦਸਾ ਵਾਪਰਿਆ ਹੈ, ਉਸ ਦੇ ਬਿਲਕੁਲ ਸਾਹਮਣੇ ਪੁਲਿਸ ਥਾਣਾ ਹੈ ਪਰ ਪੁਲਿਸ ਸਵੇਰ-ਸ਼ਾਮ ਨਾਕਾਬੰਦੀ ਆਦਿ ਨਹੀਂ ਲਾਉਂਦੀ ਅਤੇ ਨਾ ਹੀ ਇੱਥੇ ਕੋਈ ਟਰੈਫਿਕ ਪੁਲਿਸ ਮੁਲਾਜ਼ਮ ਤਾਇਨਾਤ ਹਨ।

ਹਾਈਵੇਅ 'ਤੇ ਲੋਕਾਂ ਦੇ ਆਉਣ ਕਾਰਨ 3 ਕਿਲੋਮੀਟਰ ਤੋਂ ਵੱਧ ਲੰਬਾ ਜਾਮ ਲੱਗ ਗਿਆ। ਜਾਮ ਕਾਰਨ ਕਈ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਭੀੜ ਨੂੰ ਪਾਸੇ ਕਰਕੇ ਆਵਾਜਾਈ ਮੁੜ ਚਾਲੂ ਕਰਵਾਈ।