ਵਿਦੇਸ਼ 'ਚ ਮ੍ਰਿਤਕ ਪੰਜਾਬੀ ਨੌਜਵਾਨ ਦੀ ਦੇਹ ਪਹੁੰਚੀ ਪੰਜਾਬ, ਧਾਹਾਂ ਮਾਰ ਮਾਰ ਰੋਇਆ ਪਰਿਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਜ਼ੁਰਗ ਮਾਂ ਧਾਹਾਂ ਮਾਰ-ਮਾਰ ਰੋਈ...

The body of the Punjabi youth who died abroad reached Punjab, the family wept

ਰਾਜਾਸਾਂਸੀ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ  ਅਜਨਾਲਾ ਦੇ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।  ਇਸ ਮੌਕੇ ਪਰਿਵਾਰ ਵੱਲੋਂ ਦੇਹ ਨੂੰ ਘਰ ਲਿਆਦਾ ਗਿਆ।

ਇਸ ਬਾਰੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ ''ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ।