Punjab Floods : ਪੰਜਾਬ ਨੂੰ ਪਹਿਲਾਂ ਤੋਂ ਦਿੱਤੇ 12 ਹਜ਼ਾਰ ਕਰੋੜ ਦੇ ਆਫਤ ਰਾਹਤ ਫੰਡ ਦੇ ਨਾਲ ਹੋਰ ਵਾਧੂ 1600 ਕਰੋੜ ਦਿੱਤੇ : ਭਾਜਪਾ

ਏਜੰਸੀ

ਖ਼ਬਰਾਂ, ਪੰਜਾਬ

Punjab Floods : ਪੰਜਾਬ ਭਾਜਪਾ ਨੇ ਕੀਤਾ ਧੰਨਵਾਦ

Punjab Floods

Punjab Floods : ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ ਕੀਤਾ ਅਤੇ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਪੀੜਤਾਂ ਲੋਕਾਂ ਨਾਲ ਬੈਠਕ ਕਰ ਕੇ ਆਫ਼ਤ ਦਾ ਮੁਲਾਂਕਣ ਕੀਤਾ। ਭਾਰਤੀ ਜਨਤਾ ਪਾਰਟੀ ਪੰਜਾਬ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੱਲੋਂ ਪੰਜਾਬ ਲਈ 11 ਨੁਕਾਤੀ ਪੈਕੇਜ ਦੇ ਕਿਤੇ ਐਲਾਨ ਦਾ ਸਵਾਗਤ ਕਿਤਾ ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੋਵਾਂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਫਤ ਦੇ ਮੌਕੇ ਪੰਜਾਬ ਨਾਲ ਖੜਨ ਅਤੇ ਪੀੜਿਤ ਲੋਕਾਂ ਨੂੰ ਮਦਦ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਦੁੱਖ ਅਤੇ ਸਮੱਸਿਆ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ

ਪ੍ਰਧਾਨ ਮੰਤਰੀ ਨੇ ਪੰਜਾਬ ਲਈ ਜੋ ਐਲਾਨ ਕੀਤੇ ਉਨ੍ਹਾਂ ਵੇਰਵਾ ਇਸ ਤਰ੍ਹਾਂ ਹੈ: 

👉 ਪੰਜਾਬ ਲਈ 1600 ਕਰੋੜ ਦੀ ਵਿੱਤੀ ਰਾਹਤ ਰਾਸ਼ੀ ਦਾ ਐਲਾਨ, ਇਹ ਰਾਸ਼ੀ ਪਹਿਲਾਂ ਹੀ ਸੂਬਾ ਸਰਕਾਰ ਨੂੰ ਭੇਜੀ ਗਈ 12000 ਕਰੋੜ ਦੀ ਰਾਸ਼ੀ ਤੋਂ ਅਲੱਗ ਹੋਵੇਗੀ।

👉 ਸਟੇਟ ਡਿਜ਼ਾਸਟਰ ਰਿਲੀਫ਼ ਫੰਡ (ਐੱਸਡੀਆਰਐੱਫ) ਅਤੇ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਐਡਵਾਂਸ ਜਾਰੀ ਕੀਤੀ ਜਾਵੇਗੀ

👉     ਬਹੁ-ਧਾਰਾਵੀਂ ਯੋਜਨਾ ਰਾਹੀਂ ਪੀਐੱਮ ਅਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਨੈਸ਼ਨਲ ਹਾਈਵੇਜ਼ ਨੂੰ ਠੀਕ ਕਰਨਾ, ਸਕੂਲਾਂ ਦੀ ਉਸਾਰੀ ਕਰਵਾਉਣਾਂ,  ਪਸ਼ੂਆਂ ਤੇ ਮਵੇਸ਼ੀਆਂ ਲਈ ਮਿੰਨੀ ਕਿੱਟਾਂ ਦਾ ਪ੍ਰਬੰਧ ਕਰਨਾ ਅਤੇ ਪੀਐੱਮਐੱਨਆਰਐਫ਼ ਦੇ ਫੰਡ ਨਾਲ ਰਾਹਤ ਮੁਹੱਈਆ ਕਰਵਾਉਣਾ ਹੈ।

👉 ਕਿਸਾਨ ਭਾਈਚਾਰੇ ਦੀ ਮਦਦ ਲਈ ਮਹੱਤਵਪੂਰਨ ਲੋੜ ਨੂੰ ਦੇਖਦੇ ਹੋਏ, ਉਨ੍ਹਾਂ ਕਿਸਾਨਾਂ ਨੂੰ ਵਾਧੂ ਸਹਾਇਤਾ ਦਿੱਤੀ ਜਾਵੇਗੀ,ਜਿਨ੍ਹਾਂ ਕੋਲ ਇਸ ਸਮੇਂ ਬਿਜਲੀ ਕੁਨੈਕਸ਼ਨਾਂ ਦੀ ਘਾਟ ਹੈ

👉 ਸੂਬਾ ਸਰਕਾਰ ਦੇ ਖਾਸ ਪ੍ਰਸਤਾਵ ਦੇ ਮੱਦੇਨਜ਼ਰ ਜੋ ਬੋਰ ਗਾਰ ਨਾਲ ਭਰ ਗਏ ਹਨ ਜਾਂ ਪਾਣੀ ਵਿੱਚ ਵਹਿ ਗਏ ਹਨ, ਉਨ੍ਹਾਂ ਲਈ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪ੍ਰੋਜੈਕਟ ਤਹਿਤ ਨਵੀਨੀਕਰਨ ਲਈ ਮਦਦ ਦਿੱਤੀ ਜਾਵੇਗੀ।

👉 ਡੀਜ਼ਲ 'ਤੇ ਚੱਲਣ ਵਾਲੇ ਬੋਰ ਪੰਪਾਂ, ਸੋਲਰ ਪੈਨਲਾਂ ਲਈ MNRE ਨਾਲ ਕਨਵਰਜੈਂਸ ਅਤੇ ਪਰ ਡਰੋਪ ਮੋਰ ਕਰੌਪ ਗਾਇਡਲਾਇਨਜ਼ ਤਹਿਤ ਮਾਈਕ੍ਰੋ ਸਿੰਚਾਈ ਲਈ ਸਹਾਇਤਾ ਦੀ ਸਹੂਲਤ ਦਿੱਤੀ ਜਾਵੇਗੀ।

👉     ਪ੍ਰਧਾਨ ਮੰਤਰੀ ਆਵਾਸ ਯੋਜਨਾ - ਗ੍ਰਾਮੀਣ ਦੇ ਤਹਿਤ, ਪੇਂਡੂ ਖੇਤਰਾਂ ਵਿੱਚ ਘਰਾਂ ਦੇ ਪੁਨਰ ਨਿਰਮਾਣ ਲਈ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ "ਵਿਸ਼ੇਸ਼ ਪ੍ਰੋਜੈਕਟ" ਦੇ ਤਹਿਤ ਵਿੱਤੀ ਸਹਾਇਤਾ ਉਨ੍ਹਾਂ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ।

👉 ਪੰਜਾਬ ਵਿੱਚ ਹਾਲ ਹੀ ਵਿੱਚ ਹੜ੍ਹਾਂ ਵਿੱਚ ਨੁਕਸਾਨੇ ਗਏ ਸਰਕਾਰੀ ਸਕੂਲਾਂ ਨੂੰ ਸਮਗ੍ਰ ਸਿੱਖਿਆ ਅਭਿਆਨ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸੂਬਾ ਸਰਕਾਰ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀ ਲੋੜੀਂਦੀ ਸਹਾਇਕ ਜਾਣਕਾਰੀ ਪ੍ਰਦਾਨ ਕਰਨ ਦੀ ਲੋੜ ਹੈ।

👉 ਜਲ ਸੰਚਯ ਜਨ ਭਾਗੀਦਾਰੀ ਪ੍ਰੋਗਰਾਮ ਦੇ ਤਹਿਤ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਰੀਚਾਰਜ ਢਾਂਚਿਆਂ ਦਾ ਨਿਰਮਾਣ ਵਿਆਪਕ ਤੌਰ 'ਤੇ ਕੀਤਾ ਜਾਵੇਗਾ। ਇਸ ਦਾ ਉਦੇਸ਼ ਨੁਕਸਾਨੇ ਗਏ ਰੀਚਾਰਜ ਢਾਂਚਿਆਂ ਦੀ ਮੁਰੰਮਤ ਕਰਨਾ ਅਤੇ ਵਾਧੂ ਪਾਣੀ ਦੀ ਸੰਭਾਲ ਦੇ ਢਾਂਚਿਆਂ ਦਾ ਨਿਰਮਾਣ ਕਰਨਾ ਹੋਵੇਗਾ।

👉     ਪ੍ਰਧਾਨ ਮੰਤਰੀ ਨੇ ਹੜ੍ਹਾਂ ਦੀ ਆਫ਼ਤ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਵਾਰਸਾਂ ਨੂੰ ਪ੍ਰਤੀ ਵਿਅਕਤੀ 2 ਲੱਖ ਰੁਪਏ ਅਤੇ ਗੰਭੀਰ ਜਖ਼ਮੀਆ ਦੇ ਇਲ਼ਾਜ਼ ਲਈ 50,000 ਮੁਆਵਜਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।

👉 ਹੜਾਂ ਦੌਰਾਨ ਅਨਾਥ ਹੋਏ ਬੱਚਿਆਂ ਦੀ ਦੇਖ-ਭਾਲ ਲਈ ਪੀਐੱਮ ਚਾਇਲਡ ਕੇਅਰ ਸਕੀਮ ਤਹਿਤ ਸਹਾਇਤਾ ਕੀਤੀ ਜਾਵੇਗੀ।