ਕਿਸਾਨ ਜਥੇਬੰਦੀਆਂ ਵੱਲੋਂ 10 ਨੂੰ ਪੰਜਾਬ ਬੰਦ ਦਾ ਐਲਾਨ, ਪੰਜਾਬ ਸਰਕਾਰ ਦੀ ਵਧੀ ਮੁਸੀਬਤ
ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Punjab bandh
ਚੰਡੀਗੜ੍ਹ- ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਠਿਤ ਕਮੇਟੀ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਵਿਰੋਧ ਤਹਿਤ ਆਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨਾਲ ਪੰਜਾਬ ਸਰਕਾਰ ਦੀ ਮੁਸੀਬਤ ਹੋਰ ਵੀ ਵੱਧ ਗਈ। ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਜਾਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।