ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ 12 ਵਜੇ ਤੋਂ 2 ਵਜੇ ਤੱਕ ਹਾਥਰਸ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਸੀ।

Farmers Protest

ਚੰਡੀਗੜ੍ਹ-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਤਿੰਨ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਰੋਸ਼ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਚਲਦੇ ਵੱਖ ਵੱਖ ਜ਼ਿਲ੍ਹਿਆਂ  'ਚ ਰੋਡ ਜਾਮ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦੇ ਚਲੱਦੇ ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।