ਸਕੂਲ ਫੀਸ ਮਾਮਲੇ 'ਚ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ- ਹਾਈ ਕੋਰਟ ਨੇ ਖਾਰਜ ਕੀਤੀ ਅਰਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸਾਂ, ਸਲਾਨਾ ਫੀਸਾਂ ਤੇ ਟ੍ਰਾਂਸਪੋਰਟ ਫੀਸਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ

SCHOOL FEE

ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਸੂਲਣ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਤੇ ਪੰਜਾਬ ਸਰਕਾਰ ਦਾ ਪੱਖ ਸੁਣਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫੀਸਾਂ ਬਾਰੇ ਪਟੀਸ਼ਨ ਰੱਦ ਕਰ ਦਿੱਤਾ ਹੈ।

ਪਿਛਲੇ ਹਫ਼ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸਾਂ, ਸਲਾਨਾ ਫੀਸਾਂ ਤੇ ਟ੍ਰਾਂਸਪੋਰਟ ਫੀਸਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਦਿੱਤਾ ਸੀ। ਇਸ 'ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹੀ ਸਕੂਲ ਟਿਉਸ਼ਨ ਫੀਸ ਵਸੂਲ ਸਕਦੇ ਹਨ ਜੋ ਬੱਚਿਆਂ ਨੂੰ ਔਨਲਾਈਨ ਕਲਾਸਾਂ ਦੀ ਸਹੂਲਤ ਦੇ ਰਹੇ ਹਨ।