ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਸੜਕੀ ਆਵਾਜਾਈ ਕੀਤੀ ਜਾਵੇਗੀ ਠੱਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।

farmer protest

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਭਰ 'ਚ ਲਗਾਤਾਰ ਧਰਨਾ ਜਾਰੀ ਹੈ। ਹੁਣ ਇਹ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲ ਗੱਡੀਆਂ ਦੇ ਨਾਲ-ਨਾਲ ਸੜਕਾਂ ਜਾਮ ਕਰਕੇ ਆਵਾਜਾਈ ਠੱਪ ਕਰ ਦਿੱਤੀ। ਉੱਥੇ ਹੀ ਦੂਜੇ ਪਾਸੇ  ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।