ਧਰਨੇ 'ਚ ਸ਼ਾਮਲ ਹੋਏ ਛੋਟੇ ਸਿੱਖ ਬੱਚੇ ਨੇ ਮੋਦੀ ਸਰਕਾਰ ਨੂੰ ਪਾਈਆਂ ਲਾਹਣਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

Gagandeep Singh

ਬਠਿੰਡਾ (ਅਮਨਦੀਪ ਗੋਸਲ): ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਕਿਸਾਨ ਸੜਕਾਂ 'ਤੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਵਿਚ ਹਰ ਵਰਗ ਦੇ ਲੋਕ ਅਪਣਾ ਯੋਗਦਾਨ ਦੇ ਪਾ ਰਹੇ ਹਨ। ਇਸ ਦੇ ਚਲਦਿਆਂ ਬਜ਼ੁਰਗਾਂ ਅਤੇ ਬੱਚਿਆਂ ਵੱਲੋਂ ਵੀ ਕਿਸਾਨਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ।

ਬਠਿੰਡਾ ਵਿਖੇ ਕਿਸਾਨਾਂ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਇਕ ਸਿੱਖ ਬੱਚੇ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਲਾਹਣਤਾਂ ਪਾਈਆਂ। 10ਵੀਂ ਜਮਾਤ ਵਿਚ ਪੜ੍ਹਦੇ ਇਸ ਬੱਚੇ ਦੀਆਂ ਗੱਲਾਂ ਸੁਣ ਕੇ ਹਰ ਕੋਈ ਹੈਰਾਨ ਹੈ। ਇਸ ਬੱਚੇ ਦਾ ਨਾਂਅ ਗਗਨਦੀਪ ਸਿੰਘ ਹੈ।

ਉਸ ਨੇ ਦੱਸਿਆ ਕਿ ਇਸ ਸੰਘਰਸ਼ ਵਿਚ ਉਹ ਅਤੇ ਉਸ ਦੇ ਦੋਸਤ ਕਿਸਾਨਾਂ ਦੇ ਨਾਲ ਹਨ। ਗਗਨਦੀਪ ਨੇ ਕਿਹਾ ਕਿ ਉਹ ਧਰਨਿਆਂ ਤੋਂ ਪਿੱਛੇ ਨਹੀਂ ਹਟੇਗਾ। ਉਸ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਪੰਜਾਬ ਦੇ ਕਿਸਾਨਾਂ ਲਈ ਹਾਨੀਕਾਰਕ ਹਨ। ਬੱਚੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਇਸ ਲਈ ਉਸ ਨੇ ਇਹ ਕਾਨੂੰਨ ਲਿਆਂਦਾ ਹੈ।

ਬੱਚੇ ਨੇ ਅੱਗੇ ਦੱਸਿਆ ਕਿ ਇਸ ਧਰਨੇ ਵਿਚ ਉਸ ਦੇ ਪਰਿਵਾਰਕ ਮੈਂਬਰ ਅਤੇ ਹੋਰ ਦੋਸਤ ਵੀ ਸ਼ਾਮਲ ਹਨ। ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਉਹ ਬੀਤੇ 4 ਦਿਨਾਂ ਤੋਂ ਖੇਤੀ ਕਾਨੂੰਨ ਵਿਰੋਧੀ ਧਰਨੇ ਵਿਚ ਸ਼ਾਮਲ ਹੋ ਰਿਹਾ ਹੈ। ਗਗਨਦੀਪ ਸਿੰਘ ਨੇ ਹੋਰਨਾਂ ਬੱਚਿਆਂ ਨੂੰ ਵੀ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਕਿਉਂਕਿ ਇਸ ਵਿਚ ਹੀ ਸਾਰਿਆਂ ਦੀ ਭਲਾਈ ਹੈ। ਧਰਨੇ ਵਿਚ ਮੋਦੀ ਸਰਕਾਰ ਨੂੰ ਲਾਹਣਤਾਂ ਪਾ ਰਹੇ ਇਸ ਬੱਚੇ ਨੇ ਵੱਡੇ-ਵੱਡੇ ਲੋਕਾਂ ਨੂੰ ਮਾਤ ਦਿੱਤੀ ਹੈ, ਹਰ ਕੋਈ ਬੱਚੇ ਦੇ ਜੋਸ਼ ਅਤੇ ਜਜ਼ਬੇ ਦੀ ਤਾਰੀਫ਼ ਕਰ ਰਿਹਾ ਹੈ।