ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ 'ਤੇ ਅੜੇ 'ਆਪ' ਵਿਧਾਇਕ, ਵਿਧਾਨ ਸਭਾ ਬਾਹਰ ਲਗਾਇਆ ਧਰਨਾ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤਾ ਸੀ ਵਿਸ਼ੇਸ਼ ਇਜਲਾਸ ਬਲਾੁਣ ਦਾ ਵਾਅਦਾ

sarbjeet kaur Manuke

ਚੰਡੀਗੜ੍ਹ - ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਲਈ 'ਆਪ' ਵਿਧਾਇਕਾਂ ਨੇ ਅੱਜ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਹੈ। ਇਹ ਧਰਨਾ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਹੇਠ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਹੇਠ ਵਿਧਾਨ ਸਭਾ 'ਚ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਧਰਨਾ ਦਿੱਤਾ ਗਿਆ।

'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨ ਸੰਗਠਨ ਖੇਤੀ ਕਾਨੂੰਨ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਨਾਲ ਵਿਸੇਸ਼ ਸੈਸ਼ਨ ਬਲਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ ਸੈਸ਼ਨ ਨਹੀਂ ਬੁਲਾ ਰਹੇ। ਆਪ ਵਿਧਾਇਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਹ ਧਰਨਾ ਇਸ ਲਈ ਦਿੱਤਾ ਹੈ ਤਾਂ ਜੋ ਪੰਜਾਬ ਸਰਕਾਰ 'ਤੇ ਦਬਾਅ ਪਾ ਕੇ ਵਿਸੇਸ਼ ਸੈਸ਼ਨ ਬਲਾਇਆ ਜਾ ਸਕੇ ਅਤੇ ਕਿਸਾਨਾਂ ਦੀਆਂ ਮੰਗਾਂ ਮਨਜ਼ੂਰ ਕਰਵਾਈਆਂ ਜਾਣ।