ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਇਆ ਜਾਵੇਗਾ

image

ਅੰਮ੍ਰਿਤਸਰ, 8 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਇਸ ਸਾਲ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿਤੀਆਂ ਹਨ। ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ ਕਰ ਕੇ ਵੱਖ-ਵੱਖ ਸਮਾਗਮ ਵੀ ਕੀਤੇ ਜਾਣਗੇ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਫ਼ੈਸਲਾ ਕੀਤਾ ਗਿਆ ਕਿ 13 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ ਜਿਸ ਦਾ ਭੋਗ 15 ਨਵੰਬਰ ਨੂੰ ਪਵੇਗਾ। ਇਸ ਮਗਰੋਂ ਮੁੱਖ ਸਮਾਗਮ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਰੂਪ ਵਿਚ ਕੀਤਾ ਜਾਵੇਗਾ। ਸਮਾਗਮ ਦੀ ਮੁਢਲੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਸਬ-ਕਮੇਟੀਆਂ ਬਣਾਈਆਂ ਗਈਆਂ ਹਨ। ਸਮਾਗਮ ਵਿਚ ਸ਼ਾਮਲ ਹੋਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਥਕ ਆਗੂਆਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸੱਦਾ ਭੇਜਿਆ ਜਾਵੇਗਾ।