ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਵਫ਼ਦ ਲਖੀਮਰਪੁਰ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਵਫ਼ਦ ਲਖੀਮਰਪੁਰ

image

ਲਖੀਮਪੁਰ/ਭਾਦਸੋਂ, 8 ਅਕਤੂਬਰ (ਗੁਰਪ੍ਰੀਤ ਸਿੰਘ ਆਲੋਵਾਲ) : ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੇੜੀ ਵਿਚ ਕਿਸਾਨਾਂ ਦੇ ਦਰਦਨਾਕ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿਚ ਵੀਰਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਦਾ ਵਫ਼ਦ ਲਖੀਮਪੁਰ ਖੇੜੀ ਪਹੁੰਚ ਗਿਆ। 
ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਗਏ ਵਫ਼ਦ ਵਿਚ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਰਣਧੀਰ ਸਿੰਘ ਰਖੜਾ, ਮਨਪ੍ਰੀਤ ਸਿੰਘ ਤਲਵੰਡੀ ਅਤੇ ਰਵਿੰਦਰ ਸਿੰਘ ਸਾਹਪੁਰ ਸ਼ਾਮਲ ਹਨ। ਕੱਲ ਉੱਤਰ ਪ੍ਰਦੇਸ਼ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਇਸ ਵਫ਼ਦ ਨੂੰ ਸ਼ਾਮ ਨੂੰ ਜਦ ਪੁਲਿਸ ਨੇ ਛਡਿਆ ਤਾਂ ਵਫ਼ਦ 8 ਘੰਟਿਆ ਦਾ ਸਫ਼ਰ ਤੈਅ ਕਰ ਕੇ ਰਾਤ ਪੂਰਨਪੁਰ ਵਿਖੇ ਠਹਿਰਣ ਤੋਂ ਬਾਅਦ ਅੱਜ ਦੁਪਹਿਰ ਲਖੀਮਪੁਰ ਪਹੁੰਚਿਆ ਜਿਥੇ ਵਫ਼ਦ ਨੇ ਪੀੜਤ ਪ੍ਰਵਾਰਾਂ ਨਾਲ ਉਨ੍ਹਾਂ ਦੇ ਪਿੰਡਾਂ ਵਿਚ ਜਾ ਕੇ  ਮੁਲਾਕਾਤ ਕੀਤੀ ਤੇ ਹੌਸਲਾ ਦਿਤਾ। 
ਵਫ਼ਦ ਦੇ ਆਗੂ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਲਖੀਮਪੁਰ ਵਿਚ ਹੋਏ ਕਿਸਾਨਾਂ ਦੇ ਦਰਦਨਾਕ ਕਤਲ ਕਾਰਨ ਅੱਜ ਪੰਜਾਬ ਦਾ ਬੱਚਾ-ਬੱਚਾ ਤ੍ਰਾਹ-ਤ੍ਰਾਹ ਕਰ ਰਿਹਾ ਹੈ।  ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਇਸ ਹਾਦਸੇ ਲਈ ਜ਼ਿੰਮੇਵਾਰ ਕੇਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਤੇ ਉਸ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਤੁਰਤ ਗਿ੍ਰਫ਼ਤਾਰ ਕੀਤਾ ਜਾਵੇ ਤਾਂ ਜੋ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਮਿਲ ਸਕੇ। 
ਇਸ ਮੌਕੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵਈਆ ਤਿਆਗ ਕੇ ਖੇਤੀ ਸਬੰਧੀ ਕਾਲੇ ਕਾਨੂੰਨ ਤੁਰਤ ਰੱਦ ਕਰ ਦੇਣੇ ਚਾਹੀਦੇ ਹਨ ਨਹੀ ਤਾਂ ਕਿਸਾਨ ਸੰਘਰਸ਼ ਨਰਿੰਦਰ ਮੋਦੀ ਸਰਕਾਰ ਲਈ ਕਫਨ ਵਿਚ ਕਿੱਲ ਸਾਬਤ ਹੋਵੇਗਾ। ਇਸੇ ਦੌਰਾਨ ਭਗਵੰਤ ਨਗਰ ਚੌਕੜਾ ਫਾਰਮ ਜ਼ਿਲ੍ਹਾ ਲਖੀਮਪੁਰ ਉੱਤਰ ਪ੍ਰਦੇਸ਼ ਵਿਖੇ ਕੇਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਦੀ ਥਾਰ ਗੱਡੀ ਥੱਲੇ 19 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਅਤੇ ਪੱਤਰਕਾਰ ਰਾਮਕਸ਼ਯਪ ਨੂੰ ਸ਼ਹੀਦ ਕਰ ਦਿਤਾ ਗਿਆ ਸੀ ਦੇ ਪਿਤਾ ਸਤਨਾਮ ਸਿੰਘ ਅਤੇ ਪੱਤਰਕਾਰ ਰਾਮਕਸ਼ਯਪ ਦੇ ਪਿਤਾ ਰਾਮ ਦੇ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਵਫ਼ਦ ਰਣਜੀਤ ਸਿੰਘ ਤਲਵੰਡੀ ਨਾਲ ਕਰਨੈਲ ਸਿੰਘ ਪੀਰਮੁਹੰਮਦ, ਰਣਧੀਰ ਸਿੰਘ ਰੱਖੜਾ ਅਤੇ ਮਨਪ੍ਰੀਤ ਸਿੰਘ ਤਲਵੰਡੀ, ਰਵਿੰਦਰ ਸਿੰਘ ਸ਼ਾਹਪੁਰ ਨੇ ਗਹਿਰਾ ਦੁੱਖ ਸਾਂਝਾ ਕੀਤਾ।
ਫੋਟੋ ਨੰ 8ਪੀਏਟੀ. 2