ਗੈਂਗਸਟਰ ਰਣਜੋਤ ਬਬਲੂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਬਬਲੂ ਨੂੰ ਕੱਲ੍ਹ ਲੰਮੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ

Gangster Ranjot Bablu was sent to 4-day police remand

 

ਗੁਰਦਾਸਪੁਰ :  ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਚੱਲੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬਬਲੂ ਦਾ ਬਟਾਲਾ ਪੁਲਿਸ ਨੂੰ 4 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਹੈ। ਉਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਦੱਸ ਦਈਏ ਕਿ ਗੈਂਗਸਟਰ ਬਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ। ਪੁਲਿਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਬਬਲੂ ਦੀ ਪਤਨੀ ਅਤੇ ਬੱਚੇ ਨੂੰ ਪੁਲਿਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਸੀ , ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।