ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਟੀ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ ਨਵਦੀਪ ਸਿੰਘ 

RIP Navdeep Singh

ਪੱਟੀ : ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਨੇ ਉਸ ਦੀ ਜਾਨ ਲੈ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ ਅਤੇ ਉਸ ਦੀ ਉਮਰ 35 ਸਾਲ ਸੀ।

ਇਹ ਖ਼ਬਰ ਸੁਣਦਿਆਂ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।  ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਦੀਪ ਸਿੰਘ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਉਥੇ ਕੈਲੀਫੋਰਨੀਆ ਵਿਖੇ ਰਹਿ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਵਿਚ ਇੱਕ ਸੜਕ ਹਾਦਸੇ ਦੌਰਾਨ ਉਨ੍ਹਾਂ ਦੇ ਪੁੱਤਰ ਨਵਦੀਪ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਅੰਤਿਮ ਸਸਕਾਰ ਵੀ ਅਮਰੀਕਾ ਵਿਖੇ ਹੀ ਕੀਤਾ ਜਾਵੇਗਾ। ਇਸ ਮੰਦਭਾਗੀ ਖ਼ਬਰ ਨੇ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ।