ਕਾਰ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਢਾਬੇ ਤੋਂ ਖਾਣਾ ਖਾ ਤੇ ਵਾਪਸ ਟਰਾਲੇ ਕੋਲ ਜਾ ਰਹੇ ਸਨ ਤਿੰਨੋਂ ਮ੍ਰਿਤਕ

photo

 

 ਰੂਪਨਗਰ: ਰੂਪਨਗਰ 'ਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ, ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਕ ਜ਼ਖ਼ਮੀ ਦੀ ਸਿਵਲ ਹਸਪਤਾਲ ਰੂਪਨਗਰ ਅਤੇ 2 ਜ਼ਖ਼ਮੀਆਂ ਦੀ ਪੀ. ਜੀ. ਆਈ. ਚੰਡੀਗੜ੍ਹ ’ਚ ਮੌਤ ਹੋਈ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੈਡੀਕਲ ਕਾਲਜ ਚੌਕ 'ਤੇ ਪਲਟਿਆ ਸਮਾਨ ਨਾਲ ਭਰਿਆ ਟਰੱਕ 

ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨ ਕਿਸੇ ਢਾਬੇ ’ਤੇ ਖਾਣਾ ਖਾਣ ਮਗਰੋਂ ਪੈਦਲ ਆਪਣੇ ਟਰਾਲੇ ਕੋਲ ਜਾ ਰਹੇ ਸਨ। ਇਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਅਲਵਰ (ਰਾਜਸਥਾਨ) ਦੇ ਰਹਿਣ ਵਾਲੇ ਹਨ, ਇਨ੍ਹਾਂ ਦੀ ਸ਼ਨਾਖ਼ਤ ਹੋਣ ਮਗਰੋਂ ਲਾਸ਼ਾਂ ਨੂੰ ਵਾਰਸਾਂ ਦੇ ਸਪੁਰਦ ਕਰ ਦਿਤਾ ਜਾਵੇਗਾ ਤੇ ਵਾਰਸਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

 ਇਹ ਵੀ ਪੜ੍ਹੋ: ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ; ਇਥੇ ਦੇਖੋ ਪੂਰਾ ਵੇਰਵਾ