ਤਰਨਤਾਰਨ 'ਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਵਿਚ ਇੱਕ ਨੌਜਵਾਨ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਛਪਾਲ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

photo

 

ਮਹਿੰਦੀਪੁਰ : ਪੰਜਾਬ ਵਿਚ ਦਿਨੋਂ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਤਲ, ਚੋਰੀ, ਬਲਾਤਕਾਰ ਆਮ ਹੋ ਗਏ ਹਨ।

ਇਹ ਵੀ ਪੜ੍ਹੋ: ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਕਾਰਜਕਾਰੀ ਕੋਚਾਂ ਨਾਲ ਵਿਚਾਰ-ਵਟਾਂਦਰਾ  

ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਰਛਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਅਬੋਹਰ: ਜ਼ਮੀਨ ਖ਼ਾਤਰ ਭੈਣ ਨੇ ਆਪਣੇ ਹੀ ਬਜ਼ੁਰਗ ਭਰਾ 'ਤੇ ਇੱਟਾਂ ਨਾਲ ਕਰਵਾਇਆ ਹਮਲਾ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ । ਜਿਸ ਤੋਂ ਬਾਅਦ ਕੁਝ ਲੋਕਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਹਮਲੇ 'ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ।