Amritsar News : ਵੇਰਕਾ ਇਲਾਕੇ ’ਚਘਰ ’ਚ ਵੜ ਕੇ ਲੁੱਟ ਦੀ ਵਾਰਦਾਤ ਦੀ ਕੋਸ਼ਿਸ਼ ਕਰਨ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਕਾਬੂ ਕੀਤੇ ਮੁਲਜ਼ਮਾਂ ਉੱਪਰ ਪਹਿਲਾਂ ਤੋਂ ਹਨ ਲੁੱਟਖੋਹਾਂ ਦੇ ਮਾਮਲੇ ਦਰਜ

ਮੁਲਜ਼ਮਾਂ ਦੀ ਪਛਾਣ ਰਾਜਵਿੰਦਰ ਸਿੰਘ ਉਰਫ਼ ਰਾਜਾ, ਮਲਕੀਤ ਸਿੰਘ ਉਰਫ਼ ਸੈਮੀ, ਕਰਨ ਧੋਬੀ ਵਾਸੀ ਅੰਮ੍ਰਿਤਸਰ ਵਜੋਂ ਹੋਈ 

Amritsar News : ਅੰਮ੍ਰਿਤਸਰ ਦੇ ਵਿੱਚ ਇੱਕ ਅਕਤੂਬਰ ਨੂੰ ਵੇਰਕਾ ਇਲਾਕੇ ਵਿੱਚ ਤਿੰਨ ਨਕਾਬ ਪੋਸ਼ਾਂ ਵੱਲੋਂ ਇੱਕ ਘਰ ’ਚ ਵੜ ਕੇ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਘਰ ’ਚ ਮੌਜੂਦ ਔਰਤ ਵੱਲੋਂ ਉਹਨਾਂ ਲੁਟੇਰਿਆਂ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ ਗਿਆ ਅਤੇ ਲੁਟੇਰਿਆਂ ਨੂੰ ਬੇਰੰਗ ਹੀ ਵਾਪਸ ਪਰਤਣਾ ਪਿਆ। ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ।  ਹੁਣ ਉਸ ਮਾਮਲੇ ’ਚ ਪੁਲਿਸ ਨੇ ਤਿੰਨੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਿਸ ਤੋਂ ਬਾਅਦ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਅਕਤੂਬਰ ਨੂੰ ਵੇਰਕਾ ਇਲਾਕੇ ਵਿੱਚ ਵਾਪਟੀ ਘਟਨਾ ਨੂੰ ਲੈ ਕੇ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਹੈ। ਜਿਨਾਂ ਕੋਲੋਂ ਵਾਰਦਾਤ ਸਮੇਂ ਵਰਤੇ ਹਥਿਆਰ ਵੀ ਪੁਲਿਸ ਨੇ ਬਰਾਮਦ ਕਰ ਲਏ ਹਨ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੇ ਉੱਪਰ ਪਹਿਲਾਂ ਵੀ ਲੁੱਟਖੋਹਾਂ ਦੇ ਮਾਮਲੇ ਦਰਜ ਹਨ। ਫਿਲਹਾਲ ਇਹਨਾਂ ਨੂੰ ਗ੍ਰਿਫ਼ਤਾਰ ਕਰਕੇ ਹੋਰ ਵੀ ਬਰੀਕੀ ਨਾਲ ਪੁੱਛ ਗਿੱਛ ਕੀਤੀ ਰਹੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਇਕ ਅਕਤੂਬਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਾਫੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਲਗਾਤਾਰ ਹੀ ਪੁਲਿਸ ਲਈ ਸਵਾਲੀਆਂ ਨਿਸ਼ਾਨ ਖੜੇ ਹੋ ਰਹੇ ਸਨ। ਉੱਥੇ ਹੀ ਉਸ ਔਰਤ ਦੀ ਬਹਾਦਰੀ ਦੀਆਂ ਚਰਚਾਵਾਂ ਵੀ ਪੂਰੇ ਪੰਜਾਬ ਵਿੱਚ ਹੋ ਰਹੀਆਂ ਸਨ। ਜਿਸ ਤੋਂ ਬਾਅਦ ਲਗਾਤਾਰ ਹੀ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਵੱਲੋਂ ਉਸ ਬਹਾਦਰ ਔਰਤ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਸੀ।  ਪੁਲਿਸ ਕੋਲੋਂ ਆਰੋਪੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪੂਰੇ ਅੱਠ ਦਿਨ ਬਾਅਦ ਪੁਲਿਸ ਵੱਲੋਂ ਇਹਨਾਂ ਤਿੰਨਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।

(For more news apart from  Police arrested 3 accused who tried to commit robbery by entering house in Verka area News in Punjabi, stay tuned to Rozana Spokesman)