‘ਗੁਰੂਸਰ ਜਲਾਲ’ ‘ਚ ਹੋਈ ਬੇਅਦਬੀ ਮਾਮਲੇ ‘ਚ 4 ਲੋਕਾਂ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਐਸ.ਆਈ.ਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ...

Arrest

ਬਠਿੰਡਾ (ਪੀਟੀਆਈ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਐਸ.ਆਈ.ਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਐਸ.ਆਈ.ਟੀ ਵੱਲੋਂ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਪਹਿਲਾਂ ਬਠਿੰਡਾ ਜਿਲ੍ਹੇ ਦੇ ਪਿੰਡ ਗੁਰੂਸਰ ਜਲਾਲ ਵਿਚ ਹੋਈ ਬੇਅਦਬੀ ਮਾਮਲੇ ਵਿਚ ਐਸ.ਆਈ.ਟੀ ਨੇ 3 ਡੇਰਾ ਪ੍ਰੇਮੀਆਂ ਅਤੇ ਇਕ ਐਨ.ਆਰ.ਆਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਨ.ਆਰ.ਆਈ ਦੀ ਪਹਿਚਾਣ ਜਤਿੰਦਰ ਸਿੰਘ ਜਿੰਮੀ ਵਜੋਂ ਹੋਈ ਹੈ, ਜਿਸ ਨੂੰ ਐਸ.ਆਈ.ਟੀ ਵੱਲੋਂ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਮਲੇਸ਼ੀਆ ਵਿਚ ਰਹਿੰਦਾ ਹੈ ਅਤੇ ਜਿਹੜੇ ਬਾਕੀ 3 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ ਉਹ ਗੁਰੂਸਰ ਜਲਾਲ ਪਿੰਡ ਦੇ ਹੀ ਵਸਨੀਕ ਹਨ। ਦੱਸ ਦਈਏ ਕਿ ਬਠਿੰਡਾ ਜਿਲ੍ਹੇ ਦੇ ਪਿੰਡ ਗੁਰੂਸਰ ਜਲਾਲ ਵਿਖੇ 19 ਅਕਤੂਬਰ 2015 ਨੂੰ ਇਹ ਬੇਅਦਬੀ ਦੀ ਘਟਨਾ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਸ਼ਰਾਰਤੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿਤਾ ਗਿਆ ਸੀ। ਐਸ ਆਈ ਟੀ ਨੇ ਇਹਨਾਂ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿਛ ਸ਼ੁਰੂ ਕਰ ਦਿਤੀ ਹੈ ਅਤੇ ਐਨ.ਆਰ.ਆਈ ਜਿੰਮੀ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿਤਾ ਹੈ।

ਸੂਤਰਾਂ ਅਨੁਸਾਰ ਜਿੰਮੀ ਮਲੇਸ਼ੀਆ ਤੋਂ ਦੀਵਾਲੀ ਵਾਲੀ ਰਾਤ ਵਾਪਸ ਆ ਰਿਹਾ ਸੀ ਜਿਸ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲ ਗਈ ਸੀ। ਇਸ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਹਵਾਈ ਅੱਡਿਆਂ ‘ਤੇ ਪਹਿਲਾਂ ਹੀ ਲੁੱਕ ਆਊਟ ਨੋਟਿਸ ਦੇ ਦਿੱਤੇ ਸਨ। ਜਦੋਂ ਜਿੰਮੀ ਦਿੱਲੀ ਦੇ ਹਵਾਈ ਅੱਡੇ ‘ਤੇ ਉਤਰਿਆਂ ਤਾਂ ਉਸ ਤੋਂ ਕੁਝ ਸਮੇਂ ਬਾਅਦ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਰਸਤੇ ਵਿਚ ਹੀ ਉਸ ਕੋਲੋਂ ਪੁੱਛ-ਗਿਛ ਕਰਨੀ ਸ਼ੁਰੂ ਕਰ ਦਿਤੀ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਚਾਰ ਵੱਡੇ ਮਾਮਲੇ ਪਿਛਲੀ ਅਕਾਲੀ ਸਰਕਾਰ ਸਮੇਂ ਲਗਪਗ 25 ਕਿਲੋਮੀਟਰ ਇਲਾਕੇ ਵਿਚ ਵਾਪਰੇ ਸਨ ਅਤੇ ਇਨ੍ਹਾਂ ਵਿਚੋਂ ਦੋ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ ਦੀ ਜਾਂਚ ਸੀ.ਬੀ.ਆਈ ਨੂੰ ਦਿਤੀ ਗਈ ਸੀ ਜਦ ਕਿ ਭਗਤਾ ਭਾਈਕਾ ਅਤੇ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪੀ ਗਈ ਸੀ। ਸੀਬੀਆਈ ਦੀ ਚਾਂਚ ਦੇ ਨਤੀਜੇ ਤਾਂ ਅਜੇ ਤਕ ਨਹੀਂ ਆਈ। ਵਿਸ਼ੇਸ਼ ਜਾਂਚ ਟੀਮ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ ਪੱਤਰੇ ਖਿਲਾਰਨ ਤੋਂ ਇਲਾਵਾ ਪਿੰਡ ਮੱਲ੍ਹ ਕੇ ਤੇ ਕੁਰੂਸਰ ਵਿਚ ਹੋਈ ਬੇਅਦਬੀ ਮਾਮਲੇ ਨੂੰ ਸੁਲਝਾਉਣ ਦਾ ਟੀਚਾ ਰੱਖਿਆ ਗਿਆ ਸੀ।

ਸਿੱਟ ਟੀਮ ਕਈ ਦਿਨਾਂ ਤੋਂ ਭਗਤਾ ਦੇ ਡੇਰਾ ਪੈਰੋਕਾਰ ਜਿੰਮੀ ਦਾ ਪਿੱਛਾ ਕਰ ਰਹੀ ਸੀ। ਜਿੰਮੀ ਅਪਣੇ ਵਿਆਹ ਮਗਰੋਂ ਮਲੇਸ਼ੀਆ ਗਿਆ ਹੋਇਆ ਸੀ। ਪੁਲਿਸ ਨੇ ਅੱਜ ਜਿੰਮੀ ਨੇ ਰਾਮਪੂਰਾ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਉਸ ਦਾ ਪੰਜ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਲ੍ਹਾ ਪੁਲਿਸ ਕਪਤਾਨ ਡਾ.ਨਾਨਕ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛ-ਗਿਛ ਜਾਰੀ ਹੈ ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।