ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਅੱਗੇ 20 ਡਾਲਰ ਫ਼ੀਸ ਸੰਗਤਾਂ ਲਈ ਨਾਮਾਤਰ: ਜਥੇਦਾਰ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਵੇਖਣ ਦਾ ਮੌਕਾ ਮਿਲੇਗਾ...

Jathedar Harpreet Singh

ਬਠਿੰਡਾ: ਅਕਾਲ ਤਖਤ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 9 ਨਵੰਬਰ ਨੂੰ ਸ੍ਰੀ ਕਰਤਾਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਕਿਹਾ ਕਿ ਇਹ ਦਿਨ ਸਾਡੇ ਲਈ ਬਹੁਤ ਅਹਿਮ ਹੈ, ਜਿਸ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਵੇਖਣ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਮਿਲ ਲਾਂਘਾ ਖੋਲ੍ਹਣ 'ਚ ਸਹਿਮਤੀ ਜਤਾਈ, ਜਿਸ ਲਈ ਸਿੱਖ ਸੰਗਤ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਲਾਂਘਾ ਖੋਲ੍ਹਣ 'ਚ ਜਿਨ੍ਹਾਂ ਆਗੂਆਂ ਦੀ ਭੂਮਿਕਾ ਰਹੀ ਉਹ ਵੀ ਵਧਾਈ ਦੇ ਪਾਤਰ ਹਨ। ਇਹ ਮਾਮਲਾ ਕਈ ਸਾਲਾਂ ਤੋਂ ਲਟਕਿਆ ਹੋਇਆ ਸੀ, ਜਿਸ 'ਤੇ ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਵੱਡਾ ਦਿਲ ਵਿਖਾਇਆ ਤੇ ਸਹਿਮਤੀ ਦੇ ਦਿੱਤੀ।

ਸਿੰਘ ਸਾਹਿਬ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਪਾਕਿਸਤਾਨ ਵਲੋਂ ਲਾਏ ਗਏ 20 ਡਾਲਰ ਸਿੱਖ ਸੰਗਤਾਂ ਲਈ ਕੋਈ ਵਿਸ਼ੇਸ਼ਤਾ ਨਹੀਂ ਰੱਖਦੇ ਕਿਉਂਕਿ ਜੋ ਸੰਗਤ ਬਾਬਾ ਨਾਨਕ ਦੇ ਨਨਕਾਣਾ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦੀ ਹੈ ਉਸ ਦੇ ਲਈ ਇਹ ਪੈਸੇ ਕੁਝ ਵੀ ਨਹੀਂ।