72 ਸਾਲਾਂ ਬਾਅਦ ਆਇਆ ਇਤਿਹਾਸਕ ਪਲ, PM ਮੋਦੀ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਰਨਗੇ ਉਦਘਾਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀਐਮ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ ਪਹੁੰਚ ਚੁੱਕੇ ਹਨ...

Pm Modi

ਡੇਰਾ ਬਾਬਾ ਨਾਨਕ: ਪੀਐਮ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ ਪਹੁੰਚ ਚੁੱਕੇ ਹਨ ਉਤੇ ਉਨ੍ਹਾਂ ਨੇ ਸ਼੍ਰੀ ਬੇਰ ਸਾਹਿਬ ਮੱਥਾ ਟੇਕ ਲਿਆ ਹੈ। ਇਸਤੋਂ ਬਾਅਦ ਉਹ ਅੱਜ ਸਿੱਖਾਂ ਨੂੰ ਥੋੜੀ ਦੇਰ ਵਿਚ ਅਨਮੋਲ ਤੋਹਫ਼ਾ ਦੇਣਗੇ। ਉਹ ਥੋੜੀ ਦੇਰ ਵਿਚ ਇਥੇ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨਗੇ। ਇਸਤੋਂ ਬਾਅਦ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਈ ਜਦ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਕਰਨਗੇ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਜਾਵੇਗੀ।

 

 

ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਗੁਰਧਾਮ ਦੇ ਦਰਸ਼ਨ ਕਰ ਉਨ੍ਹਾਂ ਦੀਆਂ ਅੱਖਾਂ ਨਿਹਾਲ ਹੋ ਸਕਣਗੀਆਂ। ਉਨ੍ਹਾਂ ਦੀ ਇਹ ਅਰਦਾਸ 550ਵੇਂ ਪ੍ਰਕਾਸ਼ ਪੁਰਬ ਉਤੇ ਸੁਣ ਲਈ ਹੈ। ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਚ ਮੱਥਾਂ ਟੇਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਇੱਥੋਂ ਰਵਾਨਾ ਡੇਰਾ ਬਾਬਾ ਨਾਨਕ ਦੇ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਗੁਰਦੁਆਰਾ ਸਾਹਿਬ ਵਿਚ ਲਗਪਗ 11 ਮਿੰਟ ਰਹੇ।  

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਥੋੜੀ ਦੇਰ ਵਿਚ ਡੇਰਾ ਬਾਬਾ ਨਾਨਕ ਪਹੁੰਚਣਗੇ। ਉਹ ਸਹੀ 11 ਵਜੇ ਯਾਤਰੀ ਟਰਮੀਨਲ ਅਤੇ ਚੈਕਪੋਸਟ ਦਾ ਉਦਘਾਟਨ ਕਰਨਗੇ। ਇਸਤੋਂ ਬਾਅਦ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ 670 ਲੋਕਾਂ ਦੇ ਜਥੇ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਕਰਨਗੇ।