ਕਰਤਾਰਪੁਰ ਲਾਂਘੇ ਲਈ ਪੀਐਮ ਮੋਦੀ ਨੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀਐਮ ਮੋਦੀ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਘੱਟ ਸਮੇਂ ਵਿਚ ਤਿਆਰ ਕਰਨ ਲਈ ਮੈਂ ਇਮਰਾਨ ਖ਼ਾਨ ਦਾ ਧੰਨਵਾਦ ਕਰਦਾ ਹਾਂ।

PM Modi thanks Pakistan PM Imran Khan for Kartarpur corridor

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਘੱਟ ਸਮੇਂ ਵਿਚ ਤਿਆਰ ਕਰਨ ਲਈ ਮੈਂ ਇਮਰਾਨ ਖ਼ਾਨ ਦਾ ਧੰਨਵਾਦ ਕਰਦਾ ਹਾਂ। ਉਹਨਾਂ ਨੇ ਕਿਹਾ ਕਿ ਮੈਂ ਪਾਕਿਸਤਾਨ ਦੇ ਉਹਨਾਂ ਸਾਥੀਆਂ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਤੇਜ਼ੀ ਨਾਲ ਅਪਣੇ ਵੱਲੋਂ ਲਾਂਘੇ ਨੂੰ ਪੂਰਾ ਕਰਨ ਵਿਚ ਮਦਦ ਕੀਤੀ।

ਉਹਨਾਂ ਨੇ ਕਿਹਾ ਕਿ ‘ਮੇਰੀ ਚੰਗੀ ਕਿਸਮਤ ਹੈ ਕਿ ਮੈਂ ਅੱਜ ਦੇਸ਼ ਨੂੰ ਕਰਤਾਰਪੁਰ ਸਾਹਿਬ ਲਾਂਘਾ ਸਮਰਪਿਤ ਕਰ ਰਿਹਾ ਹਾਂ। ਜਿਸ ਤਰ੍ਹਾਂ ਤੁਹਾਨੂੰ ਸੇਵਾ ਕਰਦੇ ਸਮੇਂ ਮਹਿਸੂਸ ਹੁੰਦਾ ਹੈ, ਉਸੇ ਤਰ੍ਹਾਂ ਦਾ ਮੈਨੂੰ ਵੀ ਮਹਿਸੂਸ ਹੋ ਰਿਹਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਪੂਰੇ ਦੇਸ਼ ਨੂੰ, ਦੁਨੀਆਂ ਭਰ ਵਿਚ ਵਸੇ ਸਿੱਖ ਭਰਾਵਾਂ-ਭੈਣਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ’।

ਪੀਐਮ ਮੋਦੀ ਸਵੇਰੇ 11 ਵਜੇ ਡੇਰਾ ਬਾਬਾ ਨਾਨਕ ਪਹੁੰਚੇ ਸਨ। ਇੱਥੇ ਉਹਨਾਂ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ ਪਹੁੰਚੇ ਸੀ। ਇੱਥੇ ਉਹਨਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਡੇਰਾ ਬਾਬਾ ਨਾਨਕ ਵਿਖੇ ਅਕਾਲੀ ਆਗੂ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਦੀਪ ਪੁਰੀ, ਸੰਸਦ ਸੰਨੀ ਦਿਓਲ ਨੇ ਪੀਐਮ ਮੋਦੀ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਆਗੂ ਵੀ ਸ਼ਾਮਲ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।